ਚੋਣ ਪ੍ਰਚਾਰ ਕਰ ਰਹੇ ਲੋਕਾਂ ਨਾਲ ਹੱਥੋਪਾਈ ਦੇ ਮਾਮਲੇ ’ਚ ਪਰਚਾ ਦਰਜ

05/20/2024 4:01:24 PM

ਭੀਖੀ (ਤਾਇਲ) - ਪਿੰਡ ਹਮੀਰਗੜ੍ਹ ਢੈਪਈ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਰਾਜਸਥਾਨ ਤੋਂ ਆਏ ਵਰਕਰਾਂ ਨਾਲ ਹੱਥੋਪਾਈ ਕੀਤੀ ਗਈ। ਇਸ ਹੱਥੋਪਾਈ ਦੇ ਚੱਲਦਿਆਂ ਕਾਂਗਰਸੀ ਵਰਕਰਾਂ ਵਿੱਚ ਪਾਏ ਜਾਣ ਵਾਲੇ ਰੋਸ ਤੋਂ ਬਾਅਦ ਭੀਖੀ ਪੁਲਸ ਨੇ ਪਿੰਡ ਹਮੀਰਗੜ੍ਹ ਢੈਪਈ ਦੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - ਸਕੂਲ ਦਾ ਕੰਮ ਨਾ ਕਰਨ 'ਤੇ ਕਸਾਈ ਬਣਿਆ ਮਾਸਟਰ, 8 ਸਾਲਾ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ

ਜ਼ਿਲ੍ਹਾ ਕਾਂਗਰਸ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਦੱਸਿਆ ਕਿ ਰਾਜਸਥਾਨ ਦੇ ਰਹਿਣ ਵਾਲੇ ਸੁਨੀਲ ਕੁਮਾਰ ਪੁੱਤਰ ਰਾਮ ਲਾਲ ਆਪਣੇ ਸਾਥੀਆਂ ਅਤੇ ਕਾਂਗਰਸੀ ਵਰਕਰਾਂ ਨਾਲ ਪਿੰਡ ਹਮੀਰਗੜ੍ਹ ਢੈਪਈ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੱਧੂ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਸਨ। ਇੱਕ ਵਿਅਕਤੀ ਵੱਲੋਂ ਚੋਣ ਪ੍ਰਚਾਰ ਕਰ ਰਹੇ ਲੋਕਾਂ ਨਾਲ ਹੱਥੋਪਾਈ ਕੀਤੀ ਗਈ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਣ ਤੇ ਸਿਵਲ ਹਸਪਤਾਲ ਮਾਨਸਾ ਦਾਖਲ ਕਰਵਾਇਆ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਭੀਖੀ ਪੁਲਸ ਨੇ ਪ੍ਰੇਮ ਸਿੰਘ ਪੁੱਤਰ ਸੌਹਣ ਸਿੰਘ ਵਾਸੀ ਹਮੀਰਗੜ੍ਹ ਢੈਪਈ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News