ਸ਼ੈਲਰ ’ਚੋਂ ਝੋਨੇ ਦੇ ਗੱਟੇ ਚੋਰੀ ਕਰਨ ਦੇ ਦੋਸ਼ ’ਚ 2 ਖਿਲਾਫ ਮਾਮਲਾ ਦਰਜ
Thursday, Dec 27, 2018 - 01:38 AM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਪੁਲਸ ਨੇ ਸ਼ੈਲਰ ’ਚੋਂ ਝੋਨੇ ਦੇ ਗੱਟੇ ਚੋਰੀ ਕਰਨ ਦੇ ਦੋਸ਼ ’ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ’ਚੋਂ ਇਕ ਵਿਅਕਤੀ ਨੂੰ ਸ਼ੈਲਰ ਮਾਲਕਾਂ ਵੱਲੋਂ ਮੌਕੇ ਤੋਂ ਕਾਬੂ ਕਰ ਲਿਆ ਗਿਆ। ਵਿਨੋਜ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਨਿਹਾਲ ਸਿੰਘ ਵਾਲਾ ਨੇ ਪੁਲਸ ਕੋਲ ਦਰਜ ਕਰਵਾਏ ਬਿਆਨ ’ਚ ਕਿਹਾ ਕਿ ਦੋਸ਼ੀਆਂ ਨੇ ਉਨ੍ਹਾਂ ਦੇ ਬਜਰੰਗ ਐਗਰੋ ਫੂਡ ਸ਼ੈਲਰ ਨਿਹਾਲ ਸਿੰਘ ਵਾਲਾ ’ਚੋਂ 2 ਗੱਟੇ ਝੋਨੇ ਦੇ ਚੋਰੀ ਕਰ ਲਏ ਤੇ ਜਦ ਉਹ ਝੋਨਾ ਲੈ ਕੇ ਜਾ ਰਹੇ ਸਨ ਤਾਂ ਉਨ੍ਹਾਂ ਨੇ ਇਕ ਕਥਿਤ ਦੋਸ਼ੀ ਕੁਲਦੀਪ ਸਿੰਘ ਨੂੰ ਮੌਕੇ ’ਤੇ ਫੜ ਲਿਆ ਅਤੇ ਦੂਸਰਾ ਗੱਗੀ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਉਕਤ ਦੋਸ਼ੀ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ । ਪੁਲਸ ਨੇ ਵਿਨੋਦ ਕੁਮਾਰ ਦੇ ਬਿਆਨਾਂ ’ਤੇ ਕੁਲਦੀਪ ਸਿੰਘ ਪੁੱਤਰ ਪਾਲਾ ਸਿੰਘ ਅਤੇ ਗੱਗੀ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਖਿਲਾਫ ਮਾਮਲਾ ਦਰਜ ਕਰ ਲਿਆ। ਕੇਸ ਦੀ ਜਾਂਚ ਸਹਾਇਕ ਥਾਣੇਦਾਰ ਚਮਕੌਰ ਸਿੰਘ ਕਰ ਰਹੇ ਹਨ।
