ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੇ ਦੋਸ਼ ''ਚ 5 ਲੋਕਾਂ ਖ਼ਿਲਾਫ਼ ਮਾਮਲੇ ਦਰਜ

Monday, Nov 09, 2026 - 07:51 PM (IST)

ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੇ ਦੋਸ਼ ''ਚ 5 ਲੋਕਾਂ ਖ਼ਿਲਾਫ਼ ਮਾਮਲੇ ਦਰਜ

ਗੁਰੂਹਰਸਹਾਏ (ਸੁਨੀਲ ਵਿੱਕੀ)- ਪਾਬੰਦੀ ਵਾਲੇ ਆਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੇ ਦੋਸ਼ 'ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਪ੍ਰਾਪਤ ਸੂਚਨਾਵਾਂ ਦੇ ਆਧਾਰ 'ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਬਲਦੇਵ ਰਾਜ, ਗੁਰਦੀਪ ਸਿੰਘ, ਗੁਰਦੇਵ ਸਿੰਘ ਅਤੇ ਜਸਪਾਲ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਪੁਲਸ ਪਾਰਟੀ ਦੇ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸੂਚਨਾਵਾਂ ਮਿਲੀਆਂ ਸਨ ਕਿ ਪਿੰਡ ਚੱਕ ਸਰਕਾਰ, ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਮੁਕਤਸਰ ਰੋਡ ਆਦਿ ਖੇਤਰ ਵਿੱਚ ਕੁਝ ਅਣਪਛਾਤੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਦੇ ਪਿੱਛੋਂ ਖੇਤਾਂ ਵਿੱਚ ਬਚਣ ਵਾਲੀ ਪਰਾਲੀ ਨੂੰ ਅੱਗ ਲਗਾਈ ਹੈ। ਪੁਲਸ ਵੱਲੋਂ ਮਾਮਲੇ ਦਰਜ ਕਰਕੇ ਪਰਾਲੀ ਸਾੜਨ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ ਧਮਾਕੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

shivani attri

Content Editor

Related News