ਕੁੱਟਮਾਰ ਦੇ ਦੋਸ਼ ਵਿਚ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Sunday, Dec 28, 2025 - 05:46 PM (IST)
ਪਟਿਆਲਾ (ਬਲਜਿੰਦਰ)- ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਘਰ ਵਿਚ ਵੜ ਕੇ ਕੁੱਟਮਾਰ ਦੇ ਦੋਸ਼ ਵਿਚ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ, ਉਨ੍ਹਾਂ ਵਿਚ ਸੋਨੂੰ ਪਤਨੀ ਲਾਭ ਸਿੰਘ, ਪ੍ਰਦੀਪ ਸਿੰਘ ਪੁੱਤਰ ਲਾਭ ਸਿੰਘ, ਮਨਦੀਪ ਕੌਰ ਪੁੱਤਰੀ ਲਾਭ ਸਿੰਘ ਵਾਸੀ ਹੀਰਾ ਬਾਗ ਕਾਲੋਨੀ ਨੇੜੇ ਬਰਫ ਫੈਕਟਰੀ ਪਟਿਆਲਾ, ਫਤਿਹ ਗਿੱਲ, ਡਾਕਟਰ, ਰਿਫਾਨ ਖਾਨ, ਬੰਟੀ, ਗੇਜੀ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤੈਸ਼ 'ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ 'ਤਾ ਕਤਲ
ਇਸ ਮਾਮਲੇ ਵਿਚ ਰਵੀ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਨੇੜੇ ਕਰਨੈਲ ਬਕਸਿਆਂ ਵਾਲਾ ਜਗਦੀਸ਼ ਕਾਲੋਨੀ ਰਾਜਪੁਰਾ ਰੋਡ ਪਟਿਆਲਾ ਨੇ ਸਿਕਾਇਤ ਦਰਜ ਕਰਵਾਈ ਸੀ ਕਿ ਸਿਕਾਇਤਕਰਤਾ ਦੀ ਪਤਨੀ ਮਨਦੀਪ ਕੌਰ ਅਣਬਣ ਹੋਣ ਕਾਰਨ ਪੇਕੇ ਘਰ ਚਲੀ ਗਈ ਅਤੇ ਉਕਤ ਵਿਅਕਤੀਆਂ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਸਿਕਾਇਤਕਰਤਾ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਮਾਤਾ ਅਤੇ ਭਰਜਾਈ ਨਾਲ ਗਾਲੀ-ਗਲੋਚ ਕੀਤੀ ਅਤੇ ਸਾਮਾਨ ਦੀ ਭੰਨ ਤੋੜ ਕੀਤੀ। ਪੁਲਸ ਨੇ ਇਸ ਮਾਮਲੇ ਵਿਚ 333, 115(2), 324(4), 351(2), 191(3) ਅਤੇ 190 ਬੀ. ਐੱਨ. ਐੱਸ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
