ਗਾਲ੍ਹਾਂ ਕੱਢਣ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ ਕੇਸ ਦਰਜ

10/18/2018 7:05:39 AM

ਲੁਧਿਆਣਾ, (ਰਿਸ਼ੀ)- ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਗਾਲ੍ਹਾਂ ਕੱਢਣ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਨਿਸ਼ਾ ਕਪੂਰ ਨਿਵਾਸੀ ਜਮਾਲਪੁਰ ਦੀ ਸ਼ਿਕਾਇਤ ’ਤੇ ਸੁਰਿੰਦਰਪਾਲ ਸਿੰਘ, ਮੀਤ ਮੈਂਬਰ, ਚਰਨਜੀਤ ਸਿੰਘ ਨਿਵਾਸੀ ਮਾਡਲ ਟਾਊਨ ਦੇ ਖਿਲਾਫ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਚਰਨ ਸਿੰਘ ਦੇ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀਡ਼ਤਾ ਨੇ ਦੱਸਿਆ ਕਿ ਮੰਗਲਵਾਰ ਨੂੰ ਉਕਤ ਦੋਸ਼ੀਆਂ ਨੇ ਪੇਮੈਂਟ ਦੇਣ ਦੇ ਬਹਾਨੇ ਫਿਰੋਜ਼ਗਾਂਧੀ ਮਾਰਕੀਟ ਸਥਿਤ ਆਪਣੇ ਦਫਤਰ ’ਚ ਬੁਲਾਇਆ, ਜਿਥੇ ਅਸ਼ਲੀਲ ਹਰਕਤਾਂ ਕਰਦੇ ਹੋਏ ਗਾਲ੍ਹਾਂ ਕੱਢੀਆਂ।