ਕੈਮਿਸਟ ਦੀ ਦੁਕਾਨ ’ਤੇ ਪਿਸਤੌਲ ਵਿਖਾ ਕੇ ਲੁੱਟੀ ਨਕਦੀ ਤੇ ਮੋਬਾਇਲ

Wednesday, Oct 02, 2024 - 06:31 PM (IST)

ਫਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ਸ਼ਹਿਰ ਦੇ ਕਸੂਰੀ ਗੇਟ ਇਲਾਕੇ ’ਚ ਬੀਤੀ ਰਾਤ ਤਿੰਨ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਕੈਮਿਸਟ ਦੀ ਦੁਕਾਨ ’ਚੋਂ ਕੈਸ਼ ਅਤੇ ਮੋਬਾਇਲ ਫੋਨ ਲੁੱਟਣ ਦੇ ਦੋਸ਼ ਵਿੱਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਦੇ ਅਧਾਰ ’ਤੇ ਪੁਲਸ ਵੱਲੋਂ ਲੁਟੇਰਿਆਂ ਦੀ ਭਾਲ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰੋਹਿਤ ਢੀਂਗਰਾ ਪੁੱਤਰ ਰਮੇਸ਼ ਕੁਮਾਰ ਵਾਸੀ ਬਾਹਰਵਾਰ ਮੁਲਤਾਨੀ ਗੇਟ ਫਿਰੋਜ਼ਪੁਰ ਸ਼ਹਿਰ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਜੈ ਸ਼ਿਵ ਮੈਡੀਕੋਜ਼ ਦੀ ਦੁਕਾਨ ਹੈ, ਜਿੱਥੇ ਬੀਤੀ ਰਾਤ ਕਰੀਬ 10 ਵਜੇ 3 ਅਣਪਛਾਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਆਏ, ਜਿਨ੍ਹਾ ਨੇ ਉਸ ਨੂੰ ਪਿਸਤੌਲ ਵਿਖਾ ਕੇ ਉਸ ਦੇ ਕੈਸ਼ ਕਾਊਂਟਰ ਵਿਚੋਂ 8,000 ਰੁਪਏ ਕੱਢ ਲਏ ਅਤੇ ਉਸ ਦਾ ਓਪੋ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਸ ਲੁਟੇਰਿਆਂ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ-  ਜਲੰਧਰ 'ਚ ਕਾਰੋਬਾਰੀ ਦੇ ਘਰ ਦਿਨ-ਦਿਹਾੜੇ ਵੱਡੀ ਵਾਰਦਾਤ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News