ਘਰ ’ਚੋਂ ਸੋਨੇ ਦੀਆਂ ਵਾਲੀਆਂ ਸਣੇ 20 ਹਜ਼ਾਰ ਨਕਦੀ ਤੇ ਸਾਮਾਨ ਕੀਤਾ ਚੋਰੀ
Friday, Sep 20, 2024 - 06:06 PM (IST)
ਫਿਰੋਜ਼ਪੁਰ (ਖੁੱਲਰ)- ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਭੋਲੂ ਵਾਲਾ ਵਿਖੇ ਇਕ ਬਜ਼ੁਰਗ ਵਿਅਕਤੀ ਦੇ ਘਰ ਵਿਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਅੱਧਾ ਤੋਲਾ ਸੋਨੇ ਦੀਆਂ ਵਾਲੀਆਂ, 20 ਹਜ਼ਾਰ ਰੁਪਏ ਨਕਦੀ ਅਤੇ ਸਮਾਨ ਚੋਰੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਤਲਵੰਡੀ ਭਾਈ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 331 (4), 305 ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੁਲਦੀਪ ਕੌਰ ਪਤਨੀ ਮਲਕੀਤ ਸਿੰਘ ਵਾਸੀ ਪਿੰਡ ਭੋਲੂ ਵਾਲਾ ਨੇ ਦੱਸਿਆ ਕਿ ਉਸ ਦਾ ਦਾਦਾ ਸਹੁਰਾ ਜੋਰਾ ਸਿੰਘ (94 ਸਾਲ) ਜੋ ਵੱਖ ਘਰ ਵਿਚ ਰਹਿੰਦਾ ਸੀ, ਜੋ ਬਜ਼ੁਰਗ ਹੋਣ ਕਰਕੇ ਕੁਝ ਸਮੇਂ ਤੋਂ ਉਹ ਉਸ ਦੇ ਘਰ ਰਹਿੰਦੀ ਸੀ। ਕੁਲਦੀਪ ਕੌਰ ਨੇ ਦੱਸਿਆ ਕਿ ਮਿਤੀ 14-15 ਸਤੰਬਰ 2024 ਦੀ ਦਰਮਿਆਨੀ ਰਾਤ ਨੂੰ ਜੋਰਾ ਸਿੰਘ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਫਰਿੱਜ, ਪੱਖਾ, ਸੰਦੂਕ ਵਿਚੋਂ ਸੋਨੇ ਦੀਆਂ ਵਾਲੀਆਂ ਵਜ਼ਨੀ ਅੱਧਾ ਤੌਲਾ ਅਤੇ 20 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਲੈ ਗਏ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਸ਼ਹਿਰ 'ਤੇ ਬਲੈਕਆਊਟ ਦਾ ਖ਼ਤਰਾ, ਜਾਣੋ ਕੀ ਹੈ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ