ਦਿਨ-ਦਿਹਾੜੇ ਘਰ ''ਚੋਂ ਨਕਦੀ ਤੇ ਗਹਿਣੇ ਚੋਰੀ

06/07/2022 8:19:40 PM

ਬੋਹਾ (ਬਾਂਸਲ) : ਨੇੜਲੇ ਪਿੰਡ ਆਂਡਿਆਂਵਾਲੀ ਵਿਖੇ ਦਿਨ-ਦਿਹਾੜੇ ਚੋਰਾਂ ਵੱਲੋਂ ਘਰ 'ਚ ਦਾਖਲ ਹੋ ਕੇ ਨਕਦੀ ਸਮੇਤ ਸੋਨਾ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪੀੜਤ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਹਰਿਆਣਾ ਪੁਲਸ ਦਾ ਮੁਲਾਜ਼ਮ ਗੁਰਤੇਜ ਸਿੰਘ ਆਪਣੀ ਡਿਊਟੀ 'ਤੇ ਗਿਆ ਹੋਇਆ ਸੀ। ਉਹ ਘਰ ਨੂੰ ਤਾਲਾ ਲਗਾ ਕੇ ਗੁਆਂਢ 'ਚ ਗਈ ਹੋਈ ਸੀ। ਗਲੀ ਵਿੱਚ ਇਕ ਚਾਂਦਰਾਂ ਵੇਚਣ ਵਾਲਾ ਆਇਆ ਤਾਂ ਉਸ ਨੇ ਮੈਨੂੰ ਆਪਣੀਆਂ ਗੱਲਾਂ 'ਚ ਲਾ ਲਿਆ।

ਦੂਸਰਾ ਵਿਅਕਤੀ ਪਿਛਲੇ ਪਾਸਿਓਂ ਘਰ ਦੇ ਅੰਦਰ ਦਾਖਲ ਹੋ ਕੇ ਅਲਮਾਰੀ ਦੀ ਫਰੋਲਾ-ਫਰੋਲੀ ਕਰਕੇ 20 ਹਜ਼ਾਰ ਦੀ ਨਕਦੀ ਤੇ 2 ਤੋਲੇ ਸੋਨਾ ਲੈ ਗਿਆ। ਜਦੋਂ ਉਸ ਨੇ ਘਰ ਦਾ ਤਾਲਾ ਖੋਲ੍ਹ ਕੇ ਅੰਦਰ ਜਾ ਕੇ ਵੇਖਿਆ ਤਾਂ ਅਲਮਾਰੀ ਦਾ ਸਾਮਾਨ ਖਿਲਰਿਆ ਪਿਆ ਸੀ। ਉਨ੍ਹਾਂ ਪੁਲਸ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ। ਐੱਸ.ਐੱਚ.ਓ. ਬੋਹਾ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh