ਦੁਕਾਨ ’ਚੋਂ ਨਕਦੀ ਤੇ ਸਾਮਾਨ ਚੋਰੀ

12/16/2018 12:56:36 AM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਦੁਕਾਨ ਦਾ ਜਿੰਦਰਾ ਤੋਡ਼ ਕੇ ਨਕਦੀ ਅਤੇ ਸਾਮਾਨ ਚੋਰੀ ਕਰਨ ਦੇ ਦੋਸ਼ ’ਚ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਅਹਿਮਦਗਡ਼੍ਹ ਦੇ ਪੁਲਸ ਅਧਿਕਾਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਸੁਲਤਾਨ ਮੁਹੰਮਦ ਪੁੱਤਰ ਰਹੀਮਦੀਨ ਵਾਸੀ ਅਹਿਮਦਗਡ਼੍ਹ ਨੇ ਬਿਆਨ ਦਰਜ ਕਰਵਾਏ ਕਿ 11-12 ਦੀ ਵਿਚਕਾਰਲੀ ਰਾਤ ਨੂੰ ਮੈਂ ਆਪਣੀ ਦੁਕਾਨ ’ਤੇ ਜਿੰਦਰਾ ਲਾ ਕੇ ਗਿਆ ਸੀ, ਜਦੋਂ ਮੈਂ ਅਗਲੇ ਦਿਨ ਸਵੇਰੇ 9 ਵਜੇ ਦੁਕਾਨ ’ਤੇ ਆਇਆ ਤਾਂ ਮੇਰੀ ਦੁਕਾਨ ਦਾ ਸ਼ਟਰ ਖੁੱਲ੍ਹਾ ਪਿਆ ਸੀ। ਦੁਕਾਨ ਵਿਚੋਂ ਬੈਲਡਿੰਗ ਸੈੱਟ, ਇਕ ਗਾਰਡਰ ਅਤੇ ਕਾਊਂਟਰ ’ਚੋਂ 27 ਹਜ਼ਾਰ ਰੁਪਏ ਅਣਪਛਾਤੇ ਚੋਰ ਚੋਰੀ ਕਰ ਕੇ ਲੈ ਗਏ ਸਨ। ਸੁਲਤਾਨ ਮੁਹੰਮਦ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। 
37 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਕਾਬੂ
ਬਰਨਾਲਾ, 15 ਦਸੰਬਰ (ਵਿਵੇਕ ਸਿੰਧਵਾਨੀ, ਰਵੀ)-ਪੁਲਸ ਨੇ  37 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰ ਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਦੇ ਹੌਲਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਬਾਜਾਖਾਨਾ ਰੋਡ ’ਤੇ ਗਸ਼ਤ ਦੌਰਾਨ ਮੌਜੂਦ ਸੀ ਤਾਂ ਬਲਵਿੰਦਰ ਸਿੰਘ ਵਾਸੀ ਬਰਨਾਲਾ ਨੂੰ ਗ੍ਰਿਫ਼ਤਾਰ ਕਰ ਕੇ ਉਸ   ਤੋਂ  13 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਧਨੌਲਾ ਦੇ ਹੌਲਦਾਰ ਗੁਰਮੀਤ ਸਿੰਘ ਜਦੋਂ ਗਸ਼ਤ ਦੌਰਾਨ ਬੱਸ ਸਟੈਂਡ ਉਪਲੀ ਮੌਜੂਦ  ਸਨ ਤਾਂ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਸੁਖਵਿੰਦਰ ਸਿੰਘ ਉਰਫ ਕਿੰਦਾ ਵਾਸੀ ਉਪਲੀ ਦੇ ਘਰ ਰੇਡ ਦੌਰਾਨ ਉਥੋਂ 24 ਬੋਤਲਾਂ ਦੇਸੀ ਹਰਿਆਣਾ ਬਰਾਮਦ ਕੀਤੀਆਂ। ਇਨ੍ਹਾਂ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News