ਬਿੱਲੀ ਥੈਲਿਓਂ ਬਾਹਰ ਆਉਣ ਨਾਲ ਨਕਲੀ ਚਿਹਰਾ ਹੋਇਆ ਬੇਨਕਾਬ : ਅਕਾਲੀ ਦਲ

01/18/2022 11:29:04 PM

ਚੰਡੀਗੜ੍ਹ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਵੱਲੋਂ ਪੰਜਾਬ 'ਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਟੈਲੀਫੋਨ ਰਾਹੀਂ ਕੀਤੀ ਡਰਾਮੇਬਾਜ਼ੀ ਨੂੰ ਫਰਾਡ ਅਤੇ ਢਕਵੰਜ ਕਰਾਰ ਦਿੰਦਿਆਂ ਰੱਦ ਕਰ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਸਰਦਾਰ ਹਰਚਰਨ ਸਿੰਘ ਬਰਾੜ ਨੇ ਇਕ ਟਵੀਟ ਵਿਚ ਕਿਹਾ ਕਿ ਆਪ ਨੇ ਟੈਲੀਫੋਨ ਰਾਹੀਂ ਆਪਣਾ ਪਹਿਲਾ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਚੁਣਿਆ ਹੈ। ਹੁਣ ਪੰਜਾਬ ਆਪਣਾ ਅਸਲ ਮੁੱਖ ਮੰਤਰੀ ਚੁਣੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਚਲਾਕ ਲੋਬੜੀ ਵਾਂਗ ਹਮੇਸ਼ਾ ਦਿੱਲੀ ਤੋਂ ਪੰਜਾਬੀਆਂ ਨੂੰ ਰਿਮੋਰਟ ਕੰਟਰੋਲ ਰਾਹੀਂ ਚਲਾਉਣ ਦਾ ਯਤਨ ਕੀਤਾ ਹੈ। ਭਾਵੇਂ ਉਸਦਾ ਇਹ ਆਈਡੀਆ ਬਹੁਤ ਉਤੱਮ ਹੋਵੇ ਪਰ ਅਸਲਤ 'ਚ ਇਹ ਆਪ ਦੀ ਅੰਦਰੂਨੀ ਸਰਕਸ ਚਲਾਉਣ ਵਾਸਤੇ ਢੁਕਵਾਂ ਹੈ।

ਇਹ ਖ਼ਬਰ ਪੜ੍ਹੋ- ਮੇਸੀ ਤੇ ਸਾਲਾਹ ਨੂੰ ਪਿੱਛੇ ਛੱਡ ਲੇਵਾਂਡੋਵਸਕੀ ਨੇ ਜਿੱਤਿਆ ਫੀਫਾ ਦੇ ਸਰਵਸ੍ਰੇਸ਼ਠ ਖਿਡਾਰੀ ਦਾ ਪੁਰਸਕਾਰ

ਸਰਦਾਰ ਬੈਂਸ ਨੇ ਕਿਹਾ ਕਿ ਅਖੀਰ ਵਿਚ ਆਪ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ।  ਉਨ੍ਹਾਂ ਕਿਹਾ ਕਿ ਹਰ ਕੋਈ ਆਪ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦੀ ਸ਼ਰਾਬ ਲਈ ਕਮਜ਼ੋਰੀ ਚੰਗੀ ਤਰ੍ਹਾਂ ਜਾਣਦਾ ਹੈ। ਉਨ੍ਹਾਂ ਕਿਹਾ ਕਿ ਆਪ ਕੋਲ ਵਰੁਚਅਲ ਤਰੀਕਾ ਅਪਣਾਉਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ, ਕਿਉਂਕਿ ਅੰਦਰੂਨੀ ਮਾਮਲਿਆਂ 'ਚ ਵੀ ਬਹੁਤੇ ਆਗੂ ਉਸਦੀ ਸ਼ਰਾਬ ਦੀ ਬਦਬੂ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਪੰਜਾਬ ਦੇ ਮਸਲੇ ਹੱਲ ਕਰਨ ਵਾਸਤੇ ਸੰਜੀਦਗੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮਾਂ ਹੈ ਜਦੋਂ ਤੁਹਾਨੂੰ ਸੰਜੀਦਾ ਤੇ ਗੰਭੀਰ ਤੇ ਜ਼ਿੰਮੇਵਾਰ ਲੀਡਰਸ਼ਿਪ ਦੀ ਲੋੜ ਹੈ ਨਾ ਕਿ ਹਾਸਰਸ ਕਲਾਕਾਰਾਂ ਦੀ।

ਇਹ ਖ਼ਬਰ ਪੜ੍ਹੋ- ਪਾਕਿ ਗੇਂਦਬਾਜ਼ ਮੁਹੰਮਦ ਹਸਨੈਨ ਦਾ ਐਕਸ਼ਨ ਸ਼ੱਕੀ, ICC ਕਰੇਗਾ ਜਾਂਚ
 
ਸਰਦਾਰ ਬੈਂਸ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪ ਮੰਨਿਆ ਹੈ ਕਿ ਪੰਜਾਬ ਦੇ 2.41 ਕਰੋੜ ਫੋਨ ਵਰਤਣ ਵਾਲਿਆਂ 'ਚੋਂ 2.23 ਕਰੋੜ ਲੋਕਾਂ ਨੇ ਆਪ ਦੀ ਡਰਾਮੇਬਾਜ਼ੀ ਪ੍ਰਵਾਨ ਨਹੀਂ ਕੀਤੀ ਤੇ ਫੋਨ ਨਹੀਂ ਕੀਤੇ ਤੇ ਸਿਰਫ 21 ਲੱਖ ਲੋਕਾਂ ਨੇ ਇਸ ਸਵਾਂਗ ਲਈ ਹੁੰਗਾਰਾ ਭਰਿਆ ਅਤੇ ਉਹ ਵੀ ਜੇਕਰ ਅਸੀਂ ਸ੍ਰੀ ਕੇਜਰੀਵਾਲ ਦੇ ਦਾਅਵੇ ਨੁੰ ਸੱਚ ਮੰਨੀਏ ਤਾਂ।  ਉਨ੍ਹਾਂ ਕਿਹਾ ਕਿ ਇਸ ਤੋਂ ਵੀ ਸ਼ਰਮ ਵਾਲੀ ਗੱਲ ਇਹ ਹੈ ਕਿ ਇਹ ਖੁਲਾਸਾ ਹੋ ਗਿਆ ਹੈ ਕਿ ਆਪ ਦੇ ਆਗੂਆਂ ਨੇ ਵੀ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਰੱਦ ਕਰ ਦਿੱਤਾ ਹੈ ਤੇ ਪਾਰਟੀ 'ਚ ਕਿਸੇ ਹੋਰ ਦੀ ਚੋਣ ਕੀਤੀ ਹੈ। ਸਰਦਾਰ ਬੈਂਸ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਦੇ ਆਪ ਆਗੂਆਂ ਦੀ ਮਹੱਤਤਾ ਕੀ ਰਹਿ ਜਾਂਦੀ ਹੈ ਜਦੋਂ ਉਹ ਆਪਣੇ ਸਭ ਤੋਂ ਅਹਿਮ ਤੇ ਵੱਡੇ ਸਮਾਗਮ ਨੂੰ ਹਿੰਦੀ 'ਚ ਸੰਬੋਧਨ ਕਰਦੇ ਹੋਏ ਵੇਖਦੇ ਰਹਿ ਗਏ ਤੇ ਉਨ੍ਹਾਂ ਆਪਣੀ ਮਾਂ ਬੋਲੀ ਪੰਜਾਬੀ ਆਪਣੀ ਧਰਤੀ ’ਤੇ ਹੀ ਅਣਡਿੱਠ ਕਰ ਦਿੱਤੀ ਗਈ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh