ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

12/27/2020 4:05:17 PM

ਨਾਭਾ (ਰਾਹੁਲ ਖੁਰਾਣਾ): ਦਸਵੇਂ ਪਾਤਸ਼ਾਹ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ’ਚ ਲੱਗਣ ਵਾਲੇ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲੇ ਦੇ ਆਖਰੀ ਦਿਨ ਅੱਜ ਜਿਥੇ ਥਾਂ-ਥਾਂ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਉਥੇ ਹੀ ਨਾਭਾ ਬਲਾਕ ਦੇ ਪਿੰਡ ਲੁਬਾਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋਈਆਂ। ਇਸ ਮੌਕੇ ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।

PunjabKesari
ਇਸ ਮੌਕੇ ਤੇ ਮਲਕੀਤ ਕੰਬਾਈਨ ਦੇ ਐੱਮ.ਡੀ. ਚਰਨ ਸਿੰਘ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜੋਰਾਵਰ ਸਿੰਘ ਨੇ ਕਿਹਾ ਕਿ ਛੋਟੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਅਸੀਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿੰਨ ਦਿਨ ਦਾ ਜੋੜ ਮੇਲ ’ਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਅੱਜ ਆਖ਼ਰੀ ਦਿਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਉਥੇ ਹੀ ਅਤੁੱਟ ਲੰਗਰ ਵੀ ਵਰਤਾਇਆ ਗਿਆ।

PunjabKesari


Aarti dhillon

Content Editor

Related News