''ਕੇਂਦਰ ਸਰਕਾਰ ਨੇ ਖੇਤੀਬਾੜੀ ਬਿੱਲ ਵਾਪਸ ਨਾ ਲਏ ਤਾਂ ਲੱਖਾਂ ਦੀ ਗਿਣਤੀ ''ਚ ਕਿਸਾਨ ਦਿੱਲੀ ਲਾਉਣਗੇ ਡੇਰੇ''

11/05/2020 5:58:33 PM

ਮਲੋਟ (ਜੁਨੇਜਾ,ਕਾਠਪਾਲ): ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਦੇਸ਼ ਦੀਆਂ 250 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਸੂਬੇ ਭਰ ਵਿਚ ਧਰਨੇ ਅਤੇ ਜਾਮ ਲਾਏ ਗਏ। ਇਸ ਤਹਿਤ ਹੀ ਕਿਸਾਨ ਜਥੇਬੰਦੀਆਂ ਨੇ ਮਲੋਟ ਦੇ ਬਠਿੰਡਾ ਚੌਂਕ 'ਚ 12 ਵਜੇ ਤੋਂ ਲੈ ਕੇ 4 ਵਜੇ ਤੱਕ ਦਾ ਜਾਮ ਲਾਇਆ ਗਿਆ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਕਿ ਕੇਂਦਰ ਦੀ ਮੋਦੀ ਸਰਕਾਰ ਅੰਬਾਨੀ-ਅੰਡਾਨੀਆਂ ਨੂੰ ਲਾਭ ਦੇਣ ਲਈ ਕਿਸਾਨਾਂ ਦੇ ਹਿੱਤਾਂ ਦੀ ਬਲੀ ਦੇਣ ਤੇ ਤੁਲੀ ਹੋਈ ਹੈ।

ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਦਾ ਕਿਸਾਨਾਂ ਸਮੇਤ ਹਰ ਵਰਗ ਤੇ ਮਾੜਾ ਪ੍ਰਭਾਵ ਪਏਗਾ, ਜਿਸ ਲਈ ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਬੰਦ ਦੇ ਸੱਦੇ ਤੋਂ ਬਾਅਦ ਵੀ ਨਰਿੰਦਰ ਮੋਦੀ ਨੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਾ ਲਏ ਤਾਂ 26-27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਲੱਖਾਂ ਦੀ ਗਿਣਤੀ 'ਚ ਦਿੱਲੀ ਵੱਲ ਵਹੀਰਾਂ ਘੱਤਣਗੇ । ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਦਿੱਲੀ ਤੋਂ ਵਾਪਸੀ ਕਾਨੂੰਨ ਖ਼ਤਮ ਹੋਣ ਤੋਂ ਬਾਅਦ ਹੀ ਹੋਵੇਗੀ। ਭਾਵੇਂ ਸੰਘਰਸ਼ ਨੂੰ ਕਿਥੋਂ ਤੱਕ ਲਿਜਾਣਾ ਪਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਕਬਰਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਅਸਪਾਲ, ਬਲਵੀਰ ਸਿੰਘ ਫੌਜੀ ਗੁਰੂਸਰ, ਜੁਗਰਾਜ ਸਿੰਘ ਕਬਰਵਾਲਾ, ਫਿਲਮੀ ਕਲਾਕਾਰ ਪ੍ਰਕਾਸ਼ ਗਾਦੂ ਆਦਿ ਨੇ ਹਾਜ਼ਰੀ ਲਵਾਈ।


Shyna

Content Editor

Related News