ਕੇਂਦਰ ਸਰਕਾਰ ਨੂੰ ਅੜੀ ਛੱਡ ਕੇ ਖੇਤੀ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ: ਕਿਸਾਨ ਆਗੂ

12/20/2020 2:52:07 PM

ਭਵਾਨੀਗੜ੍ਹ (ਕਾਂਸਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਜੱਥੇਬੰਦੀਆਂ ਦੇ ਸੱਦੇ ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਿੰਡ ਨਾਗਰਾ, ਭੱਟੀਵਾਲ ਕਲਾਂ, ਕਪਿਆਲ ਅਤੇ ਬਟੜਿਆਣਾ ਵਿੱਚ ਸ਼ੋਕ ਰੈਲੀਆਂ ਕੀਤੀਆਂ ਗਈਆਂ।ਰੈਲੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ ਅਤੇ ਕਰਮ ਚੰਦ ਪੰਨਵਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ ਚੜ੍ਹਦੀ ਜਵਾਨੀ ਦੇ ਨੌਜਵਾਨ, ਬਜ਼ੁਰਗ ਸ਼ਹੀਦ ਹੋ ਰਹੇ ਹਨ।

PunjabKesari

ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅੜੀ ਛੱਡ ਕੇ ਖੇਤੀ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ।ਇਨ੍ਹਾਂ ਸ਼ਰਧਾਂਜਲੀ ਸ਼ੋਕ ਰੈਲੀਆਂ ਦੀ ਲੜੀ ਅਗਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ ਅਖ਼ੀਰ ਵਿਚ ਬੁਲਾਰਿਆਂ ਨੇ ਪਿੰਡਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ 24 ਦਸੰਬਰ ਨੂੰ ਕਾਲਾਝਾੜ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ’ਚ  ਪਹੁੰਚਣ।


Shyna

Content Editor

Related News