ਜੀਰਾ ਦੇ ਸੀਨੀਅਰ ਸਿਟੀਜਨ ਵਲੋਂ ਕਿਸਾਨਾਂ ਦੇ ਹੱਕ ’ਚ ਮੇਨ ਚੌਂਕ ’ਚ ਕੀਤੀ ਭੁੱਖ ਹੜਤਾਲ

12/23/2020 1:36:45 PM

ਜੀਰਾ (ਗੁਰਮੇਲ ਸੇਖਵਾਂ): ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਲਿਆਂਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਭਰ ਦੇ ਕਿਸਾਨਾ ਵਲੋਂ ਪਿਛਲੇ ਕਰੀਬ ਇਕ ਮਹੀਨੇ ਤੋਂ ਦਿੱਲੀ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਸ਼ ਦੇ ਸਾਰੇ ਵਰਗਾਂ ਵਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਅੱਜ ਸੀਨੀਅਰ ਸਿਟੀਜਨ ਕੌਂਸਲ ਜੀਰਾ ਅਤੇ ਹੋਰ ਸਮਾਜ ਸੇਵੀ ਜੱਥੇਬੰਦੀਆਂ ਵੱਲੋਂ ਕਿਸਾਨਾਂ ਦੇ ਅੰਦੋਲਨ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਅੱਜ ਜੀਰਾ ਦੇ ਮੇਨ ਚੌਂਕ ’ਚ ਇਕ ਦਿਨ ਲਈ ਭੁੱਖ ਹੜਤਾਲ ਕੀਤੀ ਗਈ।

ਸੀਨੀਅਰ ਸਿਟੀਜਨ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਆਗੂਆਂ ਪ੍ਰਧਾਨ ਰਾਮ ਪ੍ਰਕਾਸ਼, ਸੈਕਟਰੀ ਅਸ਼ੋਕ ਕੁਮਾਰ, ਜਰਨੈਲ ਸਿੰਘ ਭੁੱਲਰ, ਹਰਪਾਲ ਸਿੰਘ ਪੰਡੋਰੀ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦੇ ਹਨ ਤੇ ਕੇਂਦਰ ਸਰਕਾਰ ਵਲੋਂ ਕਿਸਾਨੀ ਸਬੰਧੀ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਦੇਸ਼ ਦੇ ਕਿਸਾਨਾਂ ਦੇ ਹੱਕ ਵਿਚ ਕਾਨੂੰਨ ਲਾਗੂ ਕਰੇ। ਇਸ ਹਰਭਗਵਾਨ ਸਿੰਘ ਭੋਲਾ, ਨਛੱਤਰ ਸਿੰਘ ਸਹਾਰਾ ਕਲੱਬ ਆਦਿ ਮੌਜੂਦ ਸਨ। 


Shyna

Content Editor

Related News