ਨਸੀਰਾ ਖਲਚੀਆਂ ਦੇ ਕਿਸਾਨ ਦਿੱਲੀ ਸੰਘਰਸ਼ ਲਈ ਰਵਾਨਾ

01/31/2021 4:34:21 PM

ਫ਼ਿਰੋਜ਼ਪੁਰ (ਹਰਚਰਨ. ਬਿੱਟੂ): ਕਿਸਾਨ ਵਿਰੋਧੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਬਿਲ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਨ ਲਈ ਪਿੰਡ ਨਸੀਰਾ ਖਲਚੀਆਂ ਦੇ ਕਿਸਾਨ ਲਖਵਿੰਦਰ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਏ। ਜਿਨ੍ਹਾਂ ਵਿਚ ਕੁਲਬੀਰ ਸਿੰਘ ਸਿੱਧੂ, ਜੱਸਾ ਗਿੱਲ, ਬਲਕਾਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਲਾਲ ਸਿੰਘ ਆਦਿ ਹਾਜ਼ਰ ਸਨ। ਲਖਵਿੰਦਰ ਨੰਬਰਦਾਰ ਨੇ ਕਿਹਾ ਕਿ ਜਦੋਂ ਤੱਕ ਬਿਲ ਰੱਦ ਨਹੀਂ ਹੁੰਦੇ ਓਨਾ ਚਿਰ ਸੰਘਰਸ਼ ਤੇਜ਼ ਕੀਤਾ ਜਾਵੇਗਾ। ਕਿਸਾਨ ਦਾ ਜੱਥਾ ਹਰ ਹਫ਼ਤੇ ਰਵਾਨਾ ਹੋਵੇਗਾ।


Shyna

Content Editor

Related News