ਖੇਤੀਬਾੜੀ ਬਿੱਲ ਦੇ ਵਿਰੋਧ ''ਚ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਜਲਾਲਾਬਾਦ ਪੂਰਨ ਤੌਰ ਤੇ ਰਿਹਾ ਬੰਦ

09/25/2020 2:56:41 PM

ਜਲਾਲਾਬਾਦ (ਸੇਤੀਆ,ਸੁਮਿਤ,ਟੀਨੂੰ): ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀਬਾੜੀ ਸਬੰਧੀ ਤਿੰਨ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ 31 ਕਿਸਾਨ ਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਸਥਾਨਕ ਸ਼ਹਿਰ ਦੀ ਅਨਾਜ ਮੰਡੀ ਦੇ ਗੇਟ ਮੁਹਰੇ ਭਾਰਤੀ ਕਿਸਾਨ ਏਕਤਾ ਵਲੋਂ ਰੋਸ ਧਰਨਾ ਦਿੱਤਾ ਗਿਆ। ਅੱਜ ਦੇ ਰੋਸ ਧਰਨੇ ਦੀ ਅਗਵਾਈ ਬਲਾਕ ਪ੍ਰਧਾਨ ਹਰਮੀਤ ਸਿੰਘ ਢਾਬਾ ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ ਨੇ ਕੀਤੀ।   

ਇਹ ਵੀ ਪੜ੍ਹੋ:  ਖ਼ੂਨ ਬਣਿਆ ਪਾਣੀ, ਪਿਓ ਨੇ ਜਵਾਈ ਨਾਲ ਰਲ ਕੇ ਧੀ ਨੂੰ ਦਿੱਤੀ ਖ਼ੌਫ਼ਨਾਕ ਮੌਤ

PunjabKesari

ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਬਿੱਲ ਤੇ ਬਿਜਲੀ ਐਕਟ 2020 ਨੂੰ ਰੱਦ ਕਰੇ।ਇਸ ਤੋਂ ਇਲਾਵਾ ਸ਼ਹਿਰ ਮੁਕੰਮਲ ਤੌਰ ਤੇ ਬੰਦ ਤੇ ਰਿਹਾ ਹੈ। ਉਧਰ ਬੰਦ ਦੇ ਸੱਦੇ ਤੇ ਕਿਸਾਨਾਂ ਦੇ ਪੱਖ 'ਚ ਭਾਰਤੀ ਕੰਮਿਊਨਿਸਟ ਪਾਰਟੀ ਵਲੋਂ ਕਾ.ਹੰਸ ਰਾਜ ਗੋਲਡਨ ਤੇ ਸੁਰਿੰਦਰ ਢੰਡੀਆ ਦੀ ਅਗਵਾਈ ਹੇਠ ਬੀ.ਐਸ.ਐਫ. ਦੇ ਸਾਹਮਣੇ ਰੋਸ ਧਰਨਾ ਦਿੱਤਾ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨ 'ਚ  ਐਂਟੀਕਰਪਸ਼ਨ ਸੁਸਾਇਟੀ ਦੇ ਚੇਅਰਮੈਨ ਅਸ਼ੋਕ ਕੰਬੋਜ, ਕਿੰਨਰ ਯੂਨੀਅਨ, ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਮੁਖੀਜਾ, ਪ੍ਰਧਾਨ ਚੰਦਰ ਖੈਰੇਕੇ, ਸ਼ਾਮ ਸੁੰਦਰ ਮੈਣੀ, ਆਪ ਪਾਰਟੀ ਵਲੋਂ ਜਗਦੀਪ ਕੰਬੋਜ ਗੋਲਡੀ, ਕਾਂਗਰਸੀ ਪਾਰਟੀ ਵਲੋਂ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ਹੇਠ ਕਾਂਗਰਸੀ ਵਰਕਰਾਂ ਨੇ ਵੀ ਕਿਸਾਨ ਜਥੇਬੰਦੀਆਂ ਨੇ ਵੀ ਧਰਨੇ ਦਾ ਸਮਰਥਨ ਦਿੱਤਾ ਅਤੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਤੇ ਹੋਰ ਜਥੇਬੰਦੀਆਂ ਦੇ ਲੋਕ ਸੜਕਾਂ ਤੇ ਆਏ।

PunjabKesari

ਇਸ ਤੋਂ ਇਲਾਵਾ ਮਜ਼ਦੂਰ ਯੂਨੀਅਨ, ਵਪਾਰ ਮੰਡਲ ਤੇ ਕੈਮਿਸਟ ਐਸੋਸੀਏਸ਼ਨ ਨੇ ਬੰਦ ਦਾ ਸਮਰਥਨ ਕੀਤਾ ਅਤੇ ਧਰਨੇ 'ਚ ਸ਼ਾਮਲ ਹੋਏ। ਉਧਰ ਇਸ ਬਿੱਲ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋ ਓਐਸਡੀ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਚੌਂਕ ਮੁੰਹਰੇ ਰੋਸ ਧਰਨਾ ਦਿੱਤਾ ਗਿਆ । ਉਧਰ ਧਰਨੇ ਪ੍ਰਦਰਸ਼ਨ ਤੇ ਬੰਦ ਨੂੰ ਲੈ ਕੇ ਪੁਲਸ ਪ੍ਰਸ਼ਆਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ ਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ: 16 ਸਾਲਾ ਨੌਜਵਾਨ ਦਾ ਘਿਨੌਣਾ ਕਾਰਨਾਮਾ,ਕੁੜੀ ਦਾ ਕਤਲ ਕਰ ਦਰਖੱਤ ਨਾਲ ਲਟਕਾਈ ਲਾਸ਼


Shyna

Content Editor

Related News