''ਕੇਂਦਰ ਸਰਕਾਰ ਨੇ ਹੁਣ ਤੱਕ 1574933 ਲੱਖ ਰੁਪਏ ਦੀ ਐੱਮ .ਐੱਸ. ਪੀ. ''ਤੇ ਝੋਨੇ ਦੀ ਕੀਤੀ ਖਰੀਦ''

02/07/2021 4:04:40 PM

ਜੈਤੋ (ਰਘੂਨੰਦਨ ਪਰਾਸ਼ਰ): ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ, ਤੇਲੰਗਾਨਾ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਓਡੀਸ਼ਾ, ਬਿਹਾਰ ਅਤੇ ਹੋਰ ਕਈ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਦੇਸ਼ਾਂ ਵਿੱਚ ਭਾਰਤੀ ਖੁਰਾਕ ਨਿਗਮ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਰਿਕਾਰਡ ਖਰੀਦ ਕੀਤੀ  ਹੈ। ਇਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਾਉਣੀ ਦੇ ਸੀਜ਼ਨ ਵਿੱਚ 5 ਫਰਵਰੀ ਤੱਕ ਦੇਸ਼ ਭਰ ਵਿੱਚ 614.27 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਪਿਛਲੇ ਸਾਲ ਇਸੇ ਸਮੇਂ ਦੌਰਾਨ 521.93 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।  ਮੌਜੂਦਾ ਮੌਸਮ ਦੌਰਾਨ ਖਰੀਦ ਵਿਚ 17.69 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ।

ਦੇਸ਼ ਵਿਚ ਕੁਲ ਝੋਨੇ ਦੀ ਆਮਦ ਵਿਚੋਂ ਇਕੱਲੇ ਪੰਜਾਬ ਨੇ 202.70 ਲੱਖ ਮੀਟ੍ਰਿਕ ਟਨ ਝੋਨੇ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਕੁਲ ਖਰੀਦ ਵਿਚ 33.1 ਪ੍ਰਤੀਸ਼ਤ ਦਾ ਯੋਗਦਾਨ ਪਾਇਆ ਹੈ। ਸੂਤਰਾਂ ਅਨੁਸਾਰ ਐਮ.ਐੱਸ.ਪੀ.  ਹੁਣ ਤੱਕ 15749.33 ਲੱਖ ਰੁਪਏ ਦੀ ਲਾਗਤ ਨਾਲ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਦਾ 85.67 ਲੱਖ ਕਿਸਾਨਾਂ ਨੂੰ ਫਾਇਦਾ ਹੋਇਆ ਹੈ।  ਇਸ ਤੋਂ ਇਲਾਵਾ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਦੁਆਰਾ 3,08,620.31 ਮੀਟ੍ਰਿਕ ਟਨ ਮੂੰਗ, ਉੜਦ, ਤੂਅਰ, ਮੂੰਗਫਲੀ ਅਤੇ ਸੋਇਆਬੀਨ ਦੀ ਖਰੀਦ ਕੀਤੀ ਹੈ, ਜਿਸ ਦੀ ਐਮ.ਐੱਸ.ਪੀ.  ਕੀਮਤ 1,661.70 ਲੱਖ ਰੁਪਏ ਹੈ। ਇਸ ਨਾਲ ਤਾਮਿਲਨਾਡੂ, ਮਹਾਰਾਸ਼ਟਰ, ਗੁਜਰਾਤ, ਹਰਿਆਣਾ ਅਤੇ ਰਾਜਸਥਾਨ ਦੇ 1,67,239 ਕਿਸਾਨਾਂ ਨੂੰ ਫਾਇਦਾ ਹੋਇਆ ਹੈ।ਇਸੇ ਤਰ੍ਹਾਂ, ਬਾਰਾਮਾਸੀ ਦੀਆਂ 5089 ਮੀਟ੍ਰਿਕ ਫਸਲਾਂ ਵੀ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦੀਆਂ ਗਈਆਂ ਹਨ।


Shyna

Content Editor

Related News