ਪੇਂਡੂ ਅਤੇ ਸ਼ਹਿਰੀ ਖ਼ੇਤਰ ਦੇ ਲੋਕਾਂ ''ਚ ਦਿੱਲੀ ਵਿਖੇ ਕਿਸਾਨਾਂ ਦੇ ਧਰਨਿਆਂ ''ਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ

12/12/2020 12:45:22 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਹੇਠ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਕਿਸਾਨਾਂ ਵਲੋਂ ਦਿੱਲੀ ਵਿਖੇ ਵੱਖ-ਵੱਖ ਬਾਰਡਰਾਂ 'ਤੇ ਲਗਾਏ ਗਏ ਧਰਨਿਆਂ 'ਚ ਜਾਣ ਲਈ ਪੇਂਡੂ ਅਤੇ ਸ਼ਹਿਰੀ ਖ਼ੇਤਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਦਿੱਲੀ ਜਾਣ ਦਾ ਸਿਲਸਿਲਾ ਨਿੱਤ-ਰੋਜ ਜਾਰੀ ਹੈ। ਮਰਦਾਂ ਦੇ ਨਾਲ-ਨਾਲ ਬੀਬੀਆਂ ਵੀ ਕਿਸਾਨੀ ਸੰਘਰਸ਼ ਵਿਚ ਕੁੱਦ ਰਹੀਆਂ ਹਨ। ਵੱਡੀ ਗੱਲ ਤਾਂ ਇਹ ਹੈ ਕਿ ਠੰਡ ਦਾ ਮੌਸਮ ਹੋਣ ਦੇ ਬਾਵਜੂਦ ਵੀ ਲੋਕ ਦਿੱਲੀ ਨੂੰ ਵਹੀਰਾਂ ਘੱਤ ਰਹੇ ਹਨ ਤੇ ਖਾਣ-ਪੀਣ ਵਾਲਾ ਸਾਮਾਨ ਵੀ 
ਬਹੁਤ ਲਿਜਾ ਰਹੇ ਹਨ ਤੇ ਉਥੇ ਹੀ ਲੰਗਰ ਵੱਡੀ ਪੱਧਰ 'ਤੇ ਤਿਆਰ ਕੀਤਾ ਜਾ ਰਿਹਾ ਹੈ।


Shyna

Content Editor

Related News