ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਕਰਕੇ ਪੰਜਾਬ ''ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈਇੰਦਰ ਸਿੰਗਲਾ

09/20/2020 6:01:45 PM

ਸੰਗਰੂਰ (ਦਲਜੀਤ ਸਿੰਘ ਬੇਦੀ): ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਅੱਜ ਐਤਵਾਰ ਨੂੰ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਮੋਦੀ ਸਰਕਾਰ ਆੜਤੀਆਂ ਤੇ ਕਿਸਾਨਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ।ਪੰਜਾਬ ਭਰ ਤੋਂ ਆਏ ਆੜਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਅਸੀਂ ਇਹ ਗੱਲ ਮਾਣ ਨਾਲ ਕਹਿ ਸਕਦੇ ਹਾਂ ਕਿ ਆੜਤੀਏ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਭ ਤੋਂ ਮਜ਼ਬੂਤ ਕੜੀ ਦਾ ਕੰਮ ਕਰਦੇ ਹਨ ਅਤੇ ਆੜਤੀਆਂ ਵਲੋਂ ਹੀ ਖੇਤੀ ਖੇਤਰ ਨਾਲ ਜੁੜੇ ਵਰਗਾਂ ਲਈ ਪੂਜਣਯੋਗ ਸਥਾਨ ਰੱਖਦੀਆਂ ਅਨਾਜ ਮੰਡੀਆਂ 'ਚ ਮਰਿਆਦਾ ਤੇ ਕਦਰਾਂ ਕੀਮਤਾਂ ਦਾ ਰਾਖੀ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਵਲੋਂ ਇਨ੍ਹਾਂ ਬਿੱਲਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਮਜ਼ਬੂਰਨ ਆੜਤੀਆਂ ਨੂੰ ਵੀ ਸੜਕਾਂ 'ਤੇ ਆ ਕੇ ਇਨ੍ਹਾਂ ਦਾ ਵਿਰੋਧ ਕਰਨਾ ਪਵੇਗਾ। 

ਇਹ ਵੀ ਪੜ੍ਹੋ: ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਵੱਡੀ ਮਾਤਰਾ 'ਚ ਸ਼ਰਾਬ ਦਾ ਜ਼ਖੀਰਾ ਬਰਾਮਦ

ਸਿੰਗਲਾ ਨੇ ਆੜਤੀਆ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਪਾਰਲੀਮੈਂਟ ਸਟ੍ਰੀਟ 'ਚ ਰੋਸ ਰੈਲੀ ਕਰਨ ਦੇ ਨਾਲ-ਨਾਲ ਕਿਸਾਨਾਂ ਨਾਲ ਮਿਲ ਕੇ ਉੱਤਰੀ ਭਾਰਤ 'ਚ ਚੱਕਾ ਜਾਮ ਕੀਤਾ ਜਾਵੇ ਤਾਂ ਜੋ ਇਨ੍ਹਾਂ ਕਾਲੇ ਬਿੱਲਾਂ ਵਿਰੁੱਧ ਰੋਸ ਦਰਜ ਕਰਵਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਰੋਸ ਮੁਜ਼ਾਹਰਾ ਕਰਨ ਮੌਕੇ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਲਪੇਟ 'ਚ ਆਉਣ ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਹੀ ਢੰਗ ਨਾਲ ਪਾਲਣਾ ਵੀ ਜ਼ਰੂਰ ਕੀਤੀ ਜਾਵੇ।

ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌ

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਲਾਗੂ ਹੋਣ ਨਾਲ ਸਿਰਫ਼ ਪੰਜਾਬ ਦੇ ਹੀ 7 ਲੱਖ ਲੋਕਾਂ ਦਾ ਰੁਜ਼ਗਾਰ ਖੁੱਸੇਗਾ ਕਿਉਂਕਿ ਇਨ੍ਹਾਂ ਦੀ ਵਜ੍ਹਾ ਕਰਕੇ ਅਨਾਜ ਮੰਡੀਆਂ ਦੇ ਖ਼ਤਮ ਹੋਣ ਦਾ ਵੱਡਾ ਖ਼ਦਸ਼ਾ ਹੈ। 
ਉਨ੍ਹਾਂ ਕਿਹਾ ਕਿ ਰਵਾਇਤੀ ਅਨਾਜ ਮੰਡੀਆਂ ਨੇ ਮਾੜੇ ਤੋਂ ਮਾੜਾ ਸਮਾਂ ਝੱਲਿਆ ਹੈ ਅਤੇ ਕੇਂਦਰ ਸਰਕਾਰ ਨੂੰ ਬਿਹਾਰ ਤੋਂ ਸਬਕ ਲੈਣ ਦੀ ਲੋੜ ਹੈ ਜਿਸ ਨੇ 2006 'ਚ ਮੰਡੀ ਸਿਸਟਮ ਨੂੰ ਬੰਦ ਕਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਜੇਕਰ ਇਕ ਵਾਰ ਰਵਾਇਤੀ ਮੰਡੀਆਂ ਬੰਦ ਹੋ ਗਈਆਂ ਤਾਂ ਵੱਡੇ ਤੇ ਬੇਇਮਾਨ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਉਪਜ ਨਿਰਧਾਰਤ ਮੁੱਲ ਤੋਂ ਵੀ ਹੇਠਾਂ ਖਰੀਦੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਆੜਤੀਏ ਹੀ ਇਹ ਨਿਰਧਾਰਤ ਕਰਦੇ ਹਨ ਕਿ ਸੂਬੇ ਦੇ ਕਿਸਾਨਾਂ ਦੀ ਕਣਕ ਦਾ ਮੁੱਲ 1925 ਰੁਪਏ ਕੁਇੰਟਲ ਤੋਂ ਘੱਟ ਨਾ ਮਿਲੇ ਜਦਕਿ ਬਿਹਾਰ 'ਚ ਕਿਸਾਨਾਂ ਨੂੰ ਇਸੇ ਕਣਕ ਦਾ ਮੁੱਲ 1050 ਤੋਂ 1190 ਰੁਪਏ ਕੁਇੰਟਲ ਹੀ ਮਿਲਦਾ ਹੈ।

ਇਹ ਵੀ ਪੜ੍ਹੋ: ਬਜ਼ੁਰਗ ਬਾਬੇ ਨਾਲ ਜਨਾਨੀ ਨੇ ਕੀਤਾ ਸ਼ਰਮਨਾਕ ਕਾਰਾ, ਅਸ਼ਲੀਲ ਵੀਡੀਓ ਬਣਾ ਇੰਝ ਲੁੱਟਿਆ

ਸਿੰਗਲਾ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਪਾਸ ਹੋਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਪੋਰੇਟ ਘਰਾਣਿਆਂ ਨਾਲ ਦੋਸਤੀ ਨੂੰ ਜੱਗ ਜਾਹਰ ਕਰਦਾ ਹੈ ਕਿਉਂਕਿ ਇਨ੍ਹਾਂ ਕਰਕੇ ਸਿਰਫ਼ ਵੱਡੇ ਵਪਾਰੀਆਂ ਦਾ ਹੀ ਫ਼ਾਇਦਾ ਹੋਣਾ ਯਕੀਨੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾ ਸਿਰਫ਼ ਆਪਣੇ ਸੂਬੇ 'ਚ ਬਲਕਿ ਦੂਜੇ ਸੂਬਿਆਂ 'ਚ ਵੀ ਇਸਦਾ ਪੁਰਜ਼ੋਰ ਵਿਰੋਧ ਕਰੇਗੀ।ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਹ ਬਿੱਲ ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਹਨ ਕਿਉਂਕਿ ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਅਧੀਨ ਆਉਣ ਵਾਲਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਮੰਡੀ ਸਿਸਟਮ ਤੋੜਨ ਲਈ ਜਾਰੀ ਕੀਤੇ ਗਏ ਇਨਾਂ ਬਿਲਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।


Shyna

Content Editor

Related News