ਖੰਡਾ ਦੇ ਮਾਮਲੇ 'ਚ ਕੇਂਦਰ ਸਰਕਾਰ ਦਾ ਹਾਈਕੋਰਟ 'ਚ ਜਵਾਬ, ਕਿਹਾ-ਭਾਰਤੀ ਨਾਗਰਿਕਤਾ ਦਾ ਕੋਈ ਸਬੂਤ ਨਹੀਂ
Thursday, Jul 27, 2023 - 12:24 PM (IST)
ਚੰਡੀਗੜ੍ਹ - ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਅਵਤਾਰ ਸਿੰਘ ਉਰਫ਼ ਖੰਡਾ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਖੰਡਾ ਦੇ ਪਰਿਵਾਰ ਵੱਲੋਂ ਕੀਤੀ ਗਈ ਸੀ। ਇਸ ਸਬੰਧ ਵਿੱਚ ਉਸ ਦੀ ਭੈਣ ਨੇ ਇਕ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਖਲ ਕਰਵਾਈ ਸੀ, ਜਿਸ ਦੇ ਸਬੰਧ ਵਿੱਚ ਕੇਂਦਰ ਸਰਕਾਰ ਨੇ ਆਪਣਾ ਜਵਾਬ ਦੇ ਦਿੱਤਾ ਹੈ। ਪਟੀਸ਼ਨ 'ਤੇ ਜਵਾਬ ਦਿੰਦਿਆਂ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਕੋਲ ਅਵਤਾਰ ਸਿੰਘ ਉਰਫ਼ ਖੰਡਾ ਦੇ ਭਾਰਤੀ ਨਾਗਰਿਕਤਾ ਹੋਣ ਦਾ ਕੋਈ ਸਬੂਤ ਜਾਂ ਦਸਤਾਵੇਜ਼ ਨਹੀਂ ਹੈ।
ਇਹ ਵੀ ਪੜ੍ਹੋ : PM ਮੋਦੀ ਅੱਜ ਕਿਸਾਨਾਂ ਦੇ ਖਾਤਿਆਂ 'ਚ ਪਾਉਣਗੇ 2-2 ਹਜ਼ਾਰ ਰੁਪਏ
ਦੱਸ ਦੇਈਏ ਕਿ 15 ਜੂਨ ਨੂੰ ਬਲੱਡ ਕੈਂਸਰ ਨਾਲ ਪੀੜਤ ਖੰਡਾ ਦੀ ਬਰਮਿੰਘਮ ਸਿਟੀ ਹਸਪਤਾਲ ਵਿੱਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਉਸ ਦੀ ਦੇਹ ਭਾਰਤ ਲਿਆਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ ਮੰਗ ਕੀਤੀ ਸੀ ਕਿ ਮੋਗਾ 'ਚ ਸਸਕਾਰ ਕਰਕੇ ਉਸ ਦੇ ਭਰਾ ਦੀ ਆਖਰੀ ਇੱਛਾ ਪੂਰੀ ਕੀਤੀ ਜਾਵੇ। ਖੁਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਖਾਲਿਸਤਾਨੀ ਸਮਰਥਕ ਖੰਡਾ ਨੇ ਭਾਰਤ ਵਿੱਚ ਖਾਲਿਸਤਾਨ ਲਹਿਰ ਨੂੰ ਮੁੜ ਸੁਰਜੀਤ ਕਰਨ ਲਈ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਨੂੰ ਦੁਬਈ ਵਿੱਚ ਤਿਆਰ ਕੀਤਾ ਸੀ।
ਇਹ ਵੀ ਪੜ੍ਹੋ : ਦੁਨੀਆ ਦੇ ਅਮੀਰਾਂ ਦੀ ਟਾਪ-20 ਦੀ ਸੂਚੀ 'ਚ ਸ਼ਾਮਲ ਹੋਏ ਗੌਤਮ ਅਡਾਨੀ, ਇਕ ਦਿਨ 'ਚ ਕਮਾਏ 3 ਅਰਬ ਡਾਲਰ
ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਖੰਡਾ ਦੀ ਮਾਂ ਚਰਨਜੀਤ ਕੌਰ ਤੇ ਭੈਣ ਜਸਪ੍ਰੀਤ ਕੌਰ ਨੇ ਉਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਯੂਕੇ ਜਾਣ ਲਈ ਵੀਜ਼ੇ ਦੀ ਅਰਜ਼ੀ ਵੀ ਦਿੱਤੀ ਹੋਈ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਹਮਦਰਦੀ ਦੇ ਆਧਾਰ 'ਤੇ ਵੀਜ਼ਾ ਦਿੱਤਾ ਜਾਵੇਗਾ। ਦੂਜੇ ਪਾਸੇ ਬ੍ਰਿਟੇਨ ਦੀ ਵੈਸਟ ਮਿਡਲੈਂਡਜ਼ ਪੁਲਸ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਵੈਸਟ ਮਿਡਲੈਂਡ ਪੁਲਸ ਨੂੰ ਖੰਡਾ ਦੀ ਮੌਤ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਸਥਾਨਕ ਪੁਲਸ ਦਾ ਕਹਿਣਾ ਹੈ ਕਿ ਖੰਡਾ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8