ਭਾਜਪਾ ਨੂੰ ਝਟਕਾ, ਜ਼ਿਲ੍ਹਾ ਪ੍ਰਧਾਨ ਸਮੇਤ ਇਕ ਦਰਜਨ ਅਹੁਦੇਦਾਰ ਅਕਾਲੀ ਦਲ ’ਚ ਸ਼ਾਮਲ

01/15/2021 5:07:41 PM

ਬੁਢਲਾਡਾ (ਬਾਂਸਲ): ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਮਾਨਸਾ ਜ਼ਿਲ੍ਹੇ ਅੰਦਰ ਲਗਭਗ ਇਕ ਦਰਜਨ ਦੇ ਕਰੀਬ ਅਹੁਦੇਦਾਰਾਂ ਵਲੋਂ ਭਾਜਪਾ ਨੂੰ ਅਸਤੀਫ਼ਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ।ਜਿਨ੍ਹਾਂ ’ਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਫਰਮਾਹੀ, ਕਿਸਾਨ ਮੋਰਚਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਬਲਕਾਰ ਸਿੰਘ ਸਹੋਤਾ, ਐੱਸ.ਸੀ. ਮੋਰਚਾ ਦੇ ਸਾਬਕਾ ਮੀਤ ਪ੍ਰਧਾਨ ਜਗਤਾਰ ਸਿੰਘ ਤਾਰੀ, ਭਾਜਪਾ ਦੀ ਮਹਿਲਾ ਮੋਰਚਾ ਦੀ ਸਾਬਕਾ ਪ੍ਰਧਾਨ ਸੁਰਜੀਤ ਕੌਰ, ਭਾਜਪਾ ਸੂਬਾ ਕਮੇਟੀ ਮੈਂਬਰ ਰਾਜਿੰਦਰ ਕੁਮਾਰ ਰਾਜੀ, ਸਾਬਕਾ ਮੰਡਲ ਪ੍ਰਧਾਨ ਬਲਜੀਤ ਸਿੰਘ ਚਹਿਲ, ਘੱਟ ਗਿਣਤੀ ਸੈੱਲ ਭੀਖੀ ਦੇ ਸਾਬਕਾ ਪ੍ਰਧਾਨ ਬਹਾਦਰ ਖਾਨ, ਯੂਵਾ ਮੋਰਚਾ ਬੁਢਲਾਡਾ ਦੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ, ਬੀ.ਸੀ. ਮੋਰਚੇ ਦੇ ਆਗੂ ਬਹਿਲ ਸਿੰਘ ਸਮੇਤ ਵੱਡੀ ਗਿਣਤੀ ’ਚ ਵਰਕਰ ਅਕਾਲੀ ਦਲ ਬਾਦਲ ’ਚ ਸ਼ਾਮਲ ਹੋਏ ਹਨ। 

ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ

ਇਸ ਮੌਕੇ ’ਤੇ ਬੋਲਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਅਤੇ ਹੰਕਾਰੀ ਰਵੱਈਆ ਨੂੰ ਝਕਾਉਣ ਲਈ ਪੰਜਾਬ ਦੇ ਕਿਸਾਨ ਹਰ ਲੜਾਈ ਲੜਨ ਲਈ ਤਿਆਰ ਹੈ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਅਹੁਦੇਦਾਰ ਲਗਾਤਾਰ ਅਸਤੀਫੇ ਦੇ ਕੇ ਅਕਾਲੀ ਦਲ ’ਚ ਸ਼ਾਮਲ ਹੋ ਰਹੇ ਹਨ। ਮਾਨਸਾ ਜ਼ਿਲ੍ਹੇ ਅੰਦਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ’ਚ ਭਾਜਪਾ ਨੇਤਾਵਾ ਨੂੰ ਪ੍ਰੇਰਿਤ ਕਰਨ ’ਚ ਅਹਿਮ ਭੂਮਿਕਾ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਰਹੀ ਹੈ।ਜਿਨ੍ਹਾਂ ਦੀ ਮਿਹਨਤ ਸਦਕਾ ਮਾਨਸਾ ਜ਼ਿਲ੍ਹੇ ਅੰਦਰ ਵੱਡੀ ਗਿਣਤੀ ’ਚ ਭਾਜਪਾ ਆਗੂ ਅਕਾਲੀ ਦਲ ’ਚ ਸ਼ਾਮਲ ਹੋ ਰਹੇ ਹਨ।ਇਸ ਮੌਕੇ ’ਤੇ ਬੁਢਲਾਡਾ ਹਲਕੇ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਵਿਧਾਇਕ ਦਿਲਰਾਜ ਸਿੰਘ ਭੰਦੋੜ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕੱਈ, ਮਾਨਸਾ ਜ਼ਿਲ੍ਹੇ ਦੇ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਪ੍ਰੇਮ ਕੁਮਾਰ ਅਰੋੜਾ, ਅਰਮਜੀਤ ਸਿੰਘ ਕੁਲਾਣਾ, ਕਰਮਜੀਤ ਸਿੰਘ ਮਾਘੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ 


Shyna

Content Editor

Related News