ਕੇਂਦਰੀ ਜੇਲ੍ਹ ਫਿਰੋਜ਼ਪੁਰ ''ਚ ਅੱਜ ਫਿਰ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਬਰਾਮਦ

10/09/2020 10:40:35 AM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਅੱਜ ਤਲਾਸ਼ੀ ਦੌਰਾਨ ਲਗਾਤਾਰ ਮੋਬਾਇਲ ਫੋਨ ਮਿਲ ਰਹੇ ਹਨ। ਅੱਜ ਫ਼ਿਰ ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਤਲਾਸ਼ੀ ਦੌਰਾਨ 2 ਹਵਾਲਾਤੀਆਂ ਤੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਸੁਖਚੈਨ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਹਰਭਜਨ ਸਿੰਘ ਵਲੋਂ ਥਾਣਾ ਸਿਟੀ ਫਿਰੋਜ਼ਪੁਰ ਨੂੰ ਭੇਜੀ ਗਈ ਲਿਖ਼ਤੀ ਸ਼ਿਕਾਇਤ 'ਚ ਦੱਸਿਆ ਗਿਆ ਹੈ ਕਿ ਤਲਾਸ਼ੀ ਦੌਰਾਨ ਹਵਾਲਾਤੀ ਗੁਰਮੀਤ ਸਿੰਘ ਉਰਫ ਮੀਤੂ ਤੋਂ ਜੇਲ੍ਹ ਪ੍ਰਸ਼ਾਸਨ ਨੇ ਇਕ ਮੋਬਾਇਲ ਫੋਨ ਅਤੇ ਬੈਟਰੀ ਅਤੇ ਹਵਾਲਾਤੀ ਪਾਂਚੂ ਰਾਮ ਤੋਂ ਇਕ ਮੋਬਾਇਲ ਫੋਨ ਜਿਸ 'ਚ ਬੈਟਰੀ ਅਤੇ ਸਿਮ ਸੀ ਵੀ ਬਰਾਮਦ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਦੇ ਖਿਲਾਫ ਥਾਣਾ ਫਿਰੋਜ਼ਪੁਰ ਸ਼ਹਿਰ 'ਚ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Shyna

Content Editor

Related News