ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 3 ਮੋਬਾਇਲ ਫੋਨ ਬਰਾਮਦ

06/20/2021 5:04:38 PM

ਫਿਰੋਜ਼ਪੁਰ (ਕੁਮਾਰ): ਪਿਛਲੇ ਕੁਝ ਸਮੇਂ ਤੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਰਚ ਅਪ੍ਰੇਸ਼ਨ ਦੌਰਾਨ ਬਹੁਤ ਸਾਰੇ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਚੁੱਕੇ ਹਨ ਤੇ ਇਸ ਮੁਹਿੰਮ ਤਹਿਤ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ 3 ਮੋਬਾਇਲ ਫੋਨ (ਕੀ-ਪੈਡ) ਅਤੇ ਦੋ ਦੇਸੀ ਚਾਰਜਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ. ਜੰਗ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੰਟ ਗੁਰਨਾਮ ਸਿੰਘ ਵੱਲੋਂ ਪੁਲਸ ਨੂੰ ਭੇਜੀ ਗਈ ਲਿਖਤੀ ਸ਼ਿਕਾਇਤ ਵਿਚ ਇਹ ਦੱਸਿਆ ਗਿਆ ਕਿ ਜਦ ਉਨ੍ਹਾਂ ਨੇ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਪੁਰਾਣੀ ਬੈਰਕ ਨੰ: 5 ਦੀ ਤਲਾਸ਼ੀ ਲਈ ਤਾਂ ਉਥੋਂ ਗੁਰਦੀਪ ਸਿੰਘ ਤੇ ਇਕ ਹੋਰ ਤੋਂ 3 ਮੋਬਾਇਲ ਫੋਨ (ਕੀ-ਪੈਡ) ਅਤੇ ਦੋ ਦੇਸੀ ਚਾਰਜਰ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਸਹਾਇਕ ਸੁਪਰਡੰਟ ਵੱਲੋਂ ਭੇਜੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਗੁਰਦੀਪ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Shyna

This news is Content Editor Shyna