ਜ਼ਿਲਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਨਚੇਤ ਨਿਰੀਖਣ

02/20/2020 11:11:12 AM

ਪਟਿਆਲਾ (ਬਲਜਿੰਦਰ): ਜ਼ਿਲਾ ਅਤੇ ਸੈਸ਼ਨ ਜੱਜ–ਕਮ-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰਾਜਿੰਦਰ ਅੱਗਰਵਾਲ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਸਮੇਂ ਸੀ. ਜੇ. ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਹਾਜ਼ਰ ਸਨ।

ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ ਵਿਚ ਰਹਿ ਰਹੇ ਕੈਦੀਆਂ ਕੋਲੋਂ ਉਨ੍ਹਾਂ 'ਤੇ ਚੱਲ ਰਹੇ ਮੁਕੱਦਮਿਆਂ ਦੀ ਕਾਰਵਾਈ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕਰਦਿਆਂ ਕਿਹਾ ਕਿ ਜੇਲ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ 'ਤੇ ਸਮੀਖਿਆ ਕੀਤੀ ਜਾਂਦੀ ਹੈ।

ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਰਾਜਿੰਦਰ ਅੱਗਰਵਾਲ ਨੇ ਕਿਹਾ ਕਿ ਸਮੇਂ-ਸਮੇਂ 'ਤੇ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚਲਦੇ ਕੇਸਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ ਅਤੇ ਉਹ ਆਪਣੇ ਕਾਨੂੰਨੀ ਅਧਿਕਾਰਾਂ ਤੋਂ ਵਾਂਝੇ ਨਾ ਰਹਿਣ। ਇਸ ਮੌਕੇ ਜੇਲ ਸੁਪਰਡੈਂਟ ਐੱਸ. ਪੀ. ਖੰਨਾ ਸਮੇਤ ਜੇਲ ਸਟਾਫ ਵੀ ਮੌਜੂਦ ਸੀ।


Shyna

Content Editor

Related News