ਫਿਰੋਜ਼ਪੁਰ ਦੀ ਕੇਂਦਰੀ ਜੇਲ ''ਚੋਂ ਗੈਂਗਸਟਰਾਂ ਕੋਲੋਂ 3 ਮੋਬਾਇਲ ਫੋਨ ਬਰਾਮਦ

Monday, May 18, 2020 - 11:57 AM (IST)

ਫਿਰੋਜ਼ਪੁਰ ਦੀ ਕੇਂਦਰੀ ਜੇਲ ''ਚੋਂ ਗੈਂਗਸਟਰਾਂ ਕੋਲੋਂ 3 ਮੋਬਾਇਲ ਫੋਨ ਬਰਾਮਦ

ਫਿਰੋਜ਼ਪੁਰ (ਮਨਦੀਪ)— ਪੰਜਾਬ ਦੀਆਂ ਜੇਲਾਂ 'ਚੋਂ ਕੈਦੀਆਂ ਅਤੇ ਗੈਂਗਸਟਰਾਂ ਤੋਂ ਮੋਬਾਇਲ ਫੋਨਾਂ ਸਮੇਤ ਸਿੰਮਾਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ 'ਚ ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚੋਂ ਤਿੰਨ ਮੋਬਾਇਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਜੇਲ 'ਚ ਬੰਦ ਤਿੰਨ ਗੈਂਗਸਟਰਾਂ ਦੇ ਕੋਲੋਂ ਤਲਾਸ਼ੀ ਦੌਰਾਨ ਪੁਲਸ ਵੱਲੋਂ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਇਹ ਪਤਾ ਨਹੀਂ ਲੱਗ ਸਕਿਆ ਹੈ ਉਕਤ ਕੈਦੀਆਂ ਦੇ ਕੋਲ ਮੋਬਾਇਲ ਫੋਨ ਕਿਵੇਂ ਪੁੱਜੇ ਹਨ। ਫਿਲਹਾਲ ਫਿਰੋਜ਼ਪੁਰ ਥਾਣਾ ਸਿਟੀ ਵੱਲੋਂ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਥੇ ਦੱਸ ਦਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਕਿ ਕੇਂਦਰੀ ਜੇਲ 'ਚੋਂ ਕੈਦੀਆਂ ਕੋਲੋਂ ਮੋਬਾਇਲ ਬਰਾਮਦ ਹੋਏ ਹੋਣ, ਇਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚੋਂ ਮੋਬਾਇਲ ਫੋਨਾਂ ਕੈਦੀਆਂ ਤੋਂ ਬਰਾਮਦ ਕਰ ਲਏ ਗਏ ਹਨ।


author

shivani attri

Content Editor

Related News