ਕੇਂਦਰੀ ਵਿਦਿਆਲਿਆ ''ਚ ਕਰਵਾਈ ਜਾ ਰਹੀ ਆਨਲਾਈਨ ਪੜਾਈ

Monday, Apr 06, 2020 - 07:25 PM (IST)

ਕੇਂਦਰੀ ਵਿਦਿਆਲਿਆ ''ਚ ਕਰਵਾਈ ਜਾ ਰਹੀ ਆਨਲਾਈਨ ਪੜਾਈ

ਫ਼ਰੀਦਕੋਟ,(ਜਸਬੀਰ ਕੌਰ)- ਕੇਂਦਰੀ ਵਿਦਿਆਲਿਆ ਫ਼ਰੀਦਕੋਟ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਵਾਸਤੇ ਚੱਲ ਰਹੇ ਲਾਕਡਾਊਨ ਨੂੰ ਵੇਖਦਿਆਂ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਸ਼ੁਰੂ ਕਰਵਾਈ ਗਈ ਹੈ। ਸਕੂਲ ਦੇ ਪ੍ਰਿੰਸੀਪਲ ਡਾ.ਹਰਜਿੰਦਰ ਕੌਰ ਨੇ ਦੱਸਿਆ ਕਿ ਨਵੇਂ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦਾ ਪੜਾਈ ਦਾ ਨੁਕਸਾਨ ਨਾ ਹੋਵੇ। ਇਸ ਲਈ ਆਨਲਾਈਨ ਪੜਾਈ ਸ਼ੁਰੂ ਕਰਵਾਈ ਹੈ। ਉਨ੍ਹਾਂ ਕਿਹਾ ਮਜ਼ੇ ਦੀ ਗੱਲ ਇਹ ਹੈ ਕਿ ਵਿਦਿਆਰਥੀ ਆਨਲਾਈਨ ਪੜਾਈ 'ਚ ਕਾਫ਼ੀ ਦਿਲਚਸਪੀ ਵਿਖਾ ਰਹੇ ਹਨ। ਉਨ੍ਹਾਂ ਦੱਸਿਆ ਦੂਜੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਅਧਿਆਪਕਾਂ ਵੱਲੋਂ ਮਾਰਗ ਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਅਜਿਹਾ ਕਰਨ ਨਾਲ ਵਿਦਿਆਰਥੀਆਂ ਦੇ ਸਮੇਂ ਦਾ ਸਹੀ ਪ੍ਰਯੋਗ ਹੋ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਈਰਸ ਦੀ ਰੋਕਥਾਮ ਵਾਸਤੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਸਾਨੂੰ ਆਪਣੇ ਘਰਾਂ-ਘਰਾਂ ਅੰਦਰ ਰਹਿ ਕੇ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।


author

Deepak Kumar

Content Editor

Related News