DAV ਪਬਲਿਕ ਸਕੂਲ ਦੇ ਵਿਹੜੇ ''ਚ ਸਰਟੀਫਿਕੇਟ ਵੰਡ ਸਮਾਰੋਹ
Thursday, Apr 10, 2025 - 09:02 PM (IST)

ਬੁਢਲਾਡਾ (ਬਾਂਸਲ) ਸਥਾਨਕ ਡੀ.ਏ.ਵੀ ਪਬਲਿਕ ਸਕੂਲ ਦੇ ਵਿਹੜੇ 'ਚ ਸਾਲਾਨਾ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ 'ਚ ਵਿਸ਼ੇਸ਼ ਤੌਰ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਸਕੂਲ ਦੀ ਵਾਇਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਖੇਡਾਂ ਅਤੇ ਸ਼ੋਸ਼ਲ ਕੰਮਾਂ 'ਚ ਵੀ ਮੋਹਰੀ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਸਮੇਂ ਤੇ ਸਨਮਾਣਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਅੰਦਰ 100 ਫਸੀਦੀ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਮੈਡਮ ਅਮਨਦੀਪ ਕੌਰ ਨੇ ਕਿਹਾ ਕਿ ਮੁਕਾਬਲੇ ਦੇ ਯੁੱਗ 'ਚ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਨਾਲ ਵੀ ਜੋੜਿਆ ਜਾ ਰਿਹਾ ਹੈ।
ਵਿਦਿਆਰਥੀ ਦੇ ਕਲਾਸਰੂਮ ਨਾਲ ਮਾਪਿਆਂ ਨੂੰ ਵੀ ਜੋੜਿਆ ਗਿਆ ਹੈ। ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਰਾਮ ਸ਼ਰਨ ਗੋਇਲ, ਅਟਲ ਬਿਹਾਰੀ ਬਾਂਸਲ, ਸੁਰਿੰਦਰ ਸਿੰਗਲਾ ਨੇ ਸਕੂਲ ਦੇ ਵਿਦਿਅੱਕ ਢਾਂਚੇ ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ ਸਦਕਾ ਸਕੂਲ ਹੋਰ ਸ਼ਾਨਦਾਰ ਪ੍ਰਾਪਤੀਆਂ ਵੱਲ ਰਿਹਾ ਹੈ। ਇਸ ਮੋਕੇ ਬੱਚਿਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਚ ਸਟਾਫ ਅਤੇ ਮਾਪੇ ਮੌਜੂਦ ਸਨ।