ਗਰੇਵਾਲ ਦੇ ਪੀ.ਆਰ.ਐੱਸ.ਆਈ ਦਾ ਚੇਅਰਮੈਨ ਬਣਨ ''ਤੇ ਖੁਸ਼ੀ ਦਾ ਪ੍ਰਗਟਾਵਾ

07/02/2018 4:37:46 PM

ਭਵਾਨੀਗੜ੍ਹ, (ਵਿਕਾਸ)—ਪ੍ਰੈੱਸ ਕਲੱਬ ਭਵਾਨੀਗੜ੍ਹ ਦੇ ਪੱਤਰਕਾਰ ਭਾਈਚਾਰੇ ਨੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਦੇ ਪਬਲਿਕ ਰਿਲੇਸ਼ਨਜ਼ ਸੁਸਾਇਟੀ ਆਫ ਇੰਡੀਆ ਦੇ ਚੰਡੀਗੜ੍ਹ ਚੈਪਟਰ ਦਾ ਚੇਅਰਮੈਨ ਚੁਣੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਗਰੇਵਾਲ ਜਿੱਥੇ ਲੋਕ ਸੰਪਰਕ ਵਿਭਾਗ 'ਚ ਵੱਡੀਆਂ ਪ੍ਰਾਪਤੀਆਂ ਨੂੰ ਛੋਹਿਆ ਹੈ, ਉੱਥੇ ਮਾਰਸ਼ਲ ਆਰਟ ਗੱਤਕੇ ਦੇ ਖੇਤਰ 'ਚ ਵੀ ਲਾ ਮਿਸਾਲ ਕਾਰਜ ਕੀਤੇ ਹਨ। ਗਤਾ ਪ੍ਰਮੋਟਰ ਗਰੇਵਾਲ ਨੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਮਾਨਤਾ ਦਿਵਾ ਕੇ ਦੇਸ਼-ਵਿਦੇਸ਼ ਦੇ ਗੱਤਕੇ ਨੂੰ ਪ੍ਰਫੁੱਲਤ ਕੀਤਾ ਹੈ। 
ਸਟੇਟ ਐਵਾਰਡੀ ਹਰਜੀਤ ਸਿੰਘ ਗਰੇਵਾਲ ਨੇ ਆਪਣੀ ਕਾਰਜਕਾਲ ਦੌਰਾਨ ਸਮਾਜ ਸੇਵਾ ਲਈ ਵੱਖ-ਵੱਖ ਖੇਤਰਾਂ 'ਚ ਆਰੰਭੇ ਨਿਵੇਕਲੇ ਕਾਰਜਾਂ ਸਦਕਾ ਇਲਾਕੇ ਦਾ ਮਾਣ ਵਧਾਇਆ ਹੈ, ਜਿਸ ਲਈ ਉਹ ਪ੍ਰਸ਼ੰਸਾ ਦੇ ਪਾਤਰ ਹਨ। ਪ੍ਰੈੱਸ ਕਲੱਬ ਦੇ ਸਮੂਹ ਮੈਂਬਰਾਂ ਨੇ ਹਰਜੀਤ ਸਿੰਘ ਗਰੇਵਾਲ ਵੱਲੋਂ ਵਿਰਾਸਤੀ ਖੇਡ ਗੱਤਕਾ ਨੂੰ ਪ੍ਰਫੁੱਲਤ ਕਰਨ, ਮਾਂ ਬੋਲੀ ਪੰਜਾਬੀ ਨੂੰ ਬਣਦਾ ਰੁਤਬਾ ਦਿਵਾਉਣ, ਸਮਾਜ 'ਚ ਅੰਗਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਖੂਨਦਾਨ ਮੁਹਿੰਮ 'ਚ ਵਧ-ਚੜ੍ਹ ਕੇ ਹਿੱਸਾ ਲੈਣ ਬਦਲੇ ਪੰਜਾਬ ਸਰਕਾਰ ਨੂੰ ਉਨ੍ਹਾਂ ਦਾ ਨਾਂ ਨੈਸ਼ਨਲ ਐਵਾਰਡ ਲਈ ਭਾਰਤ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ, ਤਾਂ ਜੋ ਉਨ੍ਹਾਂ ਤੋਂ ਹੋਰ ਲੋਕ ਵੀ ਸੇਧ ਲੈ ਕੇ ਸਮਾਜ ਸੇਵਾ ਨਾਲ ਜੁੜ ਸਕਣ।


Related News