ਚੇਅਰਮੈਨ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫਾਈ ਕਰਮਚਾਰੀਆਂ ਦੀਆਂ ਸੁਣੀਆਂ ਮੁਸ਼ਕਲਾਂ

8/28/2020 5:33:07 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰਦੀਪ ਕੁਮਾਰ) : ਚੇਅਰਮੈਨ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸ੍ਰੀ ਗੇਜਾ ਰਾਮ ਨੇ ਦਫਤਰ ਨਗਰ ਕੌਂਸਲ ਜ਼ੀਰਕਪੁਰ ਵਿਖੇ ਮੀਟਿੰਗ ਕਰਕੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਸੁਣਿਆ। ਇਸ ਮੌਕੇ ਸ੍ਰੀ ਸੰਦੀਪ ਤਿਵਾੜੀ ਕਾਰਜ ਸਾਧਕ ਅਫ਼ਸਰ ਨਗਰ ਕੌਸਲ ਜ਼ੀਰਕਪੁਰ, ਸੈਨੇਟਰੀ ਇੰਸਪੈਕਟਰ ਸ੍ਰੀ ਵਰਿੰਦਰ ਸਿੰਘ, ਸ੍ਰੀ ਰਣਜੀਤ ਕੁਮਾਰ, ਏਟਕ ਯੂਨੀਅਨ ਦੇ ਦਫਤਰੀ ਪ੍ਰਧਾਨ ਸ੍ਰੀ ਰਵਿੰਦਰ ਪਾਲ ਸਿੰਘ, ਪ੍ਰਧਾਨ ਸ੍ਰੀ ਪਰਦੀਪ ਕੁਮਾਰ ਸੂਦ ਅਤੇ ਸਫਾਈ ਕਰਮਚਾਰੀ ਮੌਜੂਦ ਸਨ।

ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ੍ਰੀ ਪਰਦੀਪ ਕੁਮਾਰ ਸੂਦ ਵਲੋਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਚੇਅਰਮੈਨ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਮੌਕੇ ਤੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਲੰਬਿਤ ਮੰਗਾਂ ਨੂੰ ਜਲਦੀ ਪੂਰਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਸ੍ਰੀ ਗੇਜਾ ਰਾਮ ਨੇ ਇਹ ਵੀ ਹਦਾਇਤ ਕੀਤੀ ਕਿ ਨਗਰ ਕੌਂਸਲ ਜ਼ੀਰਕਪੁਰ ਵਲੋਂ ਸਫਾਈ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਦਫ਼ਤਰ ਨਗਰ ਕੌਂਸਲ ਡੇਰਾਬੱਸੀ ਅਤੇ ਦਫ਼ਤਰ ਨਗਰ ਕੌਂਸਲ ਲਾਲੜੂ ਵਲੋਂ ਵੀ ਉਨ੍ਹਾਂ ਨਗਰ ਕੌਂਸਲਾਂ 'ਚ ਕੰਮ ਕਰਦੇ ਸਫਾਈ ਕਰਮਚਾਰੀਆਂ ਨੂੰ ਦਿੱਤੀਆਂ ਜਾਣ। ਉਨ੍ਹਾਂ ਸਮੂਹ ਸਫਾਈ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਦਾ ਢੁੱਕਵਾਂ ਤੇ ਜਲਦੀ ਹੱਲ ਕਰ ਦਿੱਤਾ ਜਾਵੇਗਾ।


Shyna

Content Editor Shyna