ਕੁਲਵੰਤ ਸਿੰਘ ਸੰਘਾ ਚੇਅਰਮੈਨ ਅਤੇ ਸੁਰਜੀਤ ਸਿੰਘ ਵਿਰਕ ਮਾਰਕਿਟ ਕਮੇਟੀ ਦੇ ਵਾਇਸ ਚੇਅਰਮੈਨ ਨਿਯੁਕਤ

7/9/2020 5:43:14 PM

ਸਰਦੂਲਗੜ੍ਹ(ਚੋਪੜਾ) — ਪੰਜਾਬ ਦੀ ਕੈਪਟਨ ਸਰਕਾਰ ਵਲੋਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਲਗਾਉਣ ਦੀ ਕੜੀ ਤਹਿਤ ਟਕਸਾਲੀ ਕਾਂਗਰਸੀ ਆਗੂ ਕੁਲਵੰਤ ਸਿੰਘ ਸੰਘਾ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਸੁਰਜੀਤ ਸਿੰਘ ਵਿਰਕ ਝੰਡਾ ਕਲਾਂ ਨੂੰ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦਾ ਵੱਡੇ ਪੱਧਰ 'ਤੇ ਵਿਕਾਸ ਕਰਕੇ ਪੰਜਾਬ ਨੂੰ ਨਮੂਨੇ ਦਾ ਸੂਬਾ ਬਣਾਉਣ ਲਈ ਜੰਗੀ ਪੱਧਰ 'ਤੇ ਵਿਕਾਸ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਦੂਲਗੜ੍ਹ ਹਲਕੇ ਵਿਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਵਿਕਾਸ  ਕਾਰਜਾਂ ਨੂੰ ਹੋਰ ਅੱਗੇ ਵਧਾਉਣ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਕੈਪਟਨ ਸਰਕਾਰ ਵਲੋਂ ਪਿੰਡ ਸੰਘਾ ਦੇ ਸਾਬਕਾ ਸਰਪੰਚ ਅਤੇ ਟਕਸਾਲੀ ਕਾਂਗਰਸੀ ਆਗੂ ਕੁਲਵੰਤ ਸਿੰਘ ਸੰਘਾ ਨੂੰ ਮਾਰਕਿਟ ਕਮੇਟੀ ਸਰਦੂਲਗੜ੍ਹ ਦਾ ਚੇਅਰਮੈਨ ਅਤੇ ਪਿੰਡ ਝੰਡਾ ਕਲਾਂ ਦੇ ਸਾਬਕਾ ਸਰਪੰਚ ਸ਼ਿੰਦਰ ਸਿੰਘ ਦੇ ਬੇਟੇ ਨੌਜਵਾਨ ਆਗੂ ਸੁਰਜੀਤ ਸਿੰਘ ਵਿਰਕ ਝੰਡਾ ਕਲਾਂ ਨੂੰ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਨਵੇਂ ਨਿਯਕੁਤ ਚੇਅਰਮੈਨਾਂ ਦੀ ਤਾਜਪੋਸ਼ੀ ਵੀਰਵਾਰ ਨੂੰ ਕੋਰੋਨਾ ਨੂੰ ਧਿਆਨ ਵਿਚ ਰੱਖ ਕੇ ਬਹੁਤ ਸਾਦੇ ਸਮਾਗਮ ਦੌਰਾਨ ਕੀਤੀ ਜਾਵੇਗੀ। ਇਸ ਮੌਕੇ ਨਵੇਂ ਚੁਣੇ ਚੇਅਰਮੈਨ ਕੁਲਵੰਤ ਸਿੰਘ ਸੰਘਾ ਅਤੇ ਵਾਇਸ ਚੇਅਰਮੈਨ ਸੁਰਜੀਤ ਸਿੰਘ ਝੰਡਾ ਕਲਾਂ ਨੇ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ, ਜਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਅਤੇ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆ  ਕਿਹਾ ਕਿ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਇਮਾਨਦਾਰੀ, ਤਨਦੇਹੀ ਨਾਲ ਨਿਭਾਅ ਕੇ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਸਤਪਾਲ ਵਰਮਾ, ਰਾਜ਼ੇਸ ਗਰਗ, ਮਥਰਾ ਦਾਸ ਗਰਗ, ਸਵਿੰਦਰ ਸਿੰਘ ਛਿੰਦਾ,ਗੁਰਲਾਲ ਸਿੰਘ ਸੋਨੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।


Harinder Kaur

Content Editor Harinder Kaur