ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ''ਤੇ ਹੋਇਆ ਜਾਨਲੇਵਾ ਹਮਲਾ
Friday, Jun 05, 2020 - 08:57 AM (IST)

ਸ਼ਹੀਦ ਉਧਮ ਸਿੰਘ ਵਾਲਾ (ਬਾਂਸਲ) : ਸਥਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਮੁਨੀਸ਼ ਸੋਨੀ 'ਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੁਨੀਸ਼ ਸੋਨੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਵੀ ਕਢਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁਨੀਸ਼ ਸੋਨੀ ਪਹਿਲਾਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ ਹਨ ਅਤੇ ਅਤੇ ਉਹ ਸਮਾਜਿਕ ਅਤੇ ਧਾਰਮਿਕ ਕੰਮਾਂ 'ਚ ਪਹਿਲ ਰੱਖਦੇ ਹਨ, ਜਿਸ ਕਾਰਨ ਲੋਕਾਂ ਵੱਲੋਂ ਵੀ ਇਸ ਘਟਨਾ ਨੂੰ ਮੰਦਭਾਗੀ ਆਖਿਆ ਜਾ ਰਿਹਾ ਹੈ।