ਚੇਅਰਮੈਨ ਮਿੱਤਲ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਿੰਡਾਂ ''ਚ ਡਿੱਗੇ ਘਰਾਂ ਦੀ ਸੂਚੀ ਬਣਾਉਣ ਦੇ ਹੁਕਮ

07/29/2020 2:10:21 AM

ਮਾਨਸਾ,(ਸੰਦੀਪ ਮਿੱਤਲ)- ਤੇਜ਼ ਬਾਰਿਸ਼ ਨਾਲ ਗਰੀਬ ਪਰਿਵਾਰਾਂ ਦੇ ਘਰਾਂ ਨੂੰ ਪਹੁੰਚੇ ਨੁਕਸਾਨ ਦਾ ਜਾਇਜ਼ਾ ਲੈ ਕੇ ਪੀੜਤ ਪਰਿਵਾਰਾਂ ਦੀ ਸੂਚੀ ਤਿਆਰ ਕਰਨ ਸੰਬੰਧੀ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਜਿਲ੍ਹਾ ਪੰਚਾਇਤ ਅਤੇ ਵਿਕਾਸ ਅਫਸਰ ਜਗਤਾਰ ਸਿੰਘ ਸਿੱਧੂ ਨਾਲ ਆਪਣੇ ਸਰਕਾਰੀ ਦਫਤਰ ਵਿਖੇ ਲੰਮੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਜਾਰੀ ਕੀਤੇ 14ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾ ਦਾ ਲੇਖਾ ਅਤੇ ਨਾਲ ਹੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਪੜਾਅ ਕਿਸ ਪੱਧਰ ਤੱਕ ਪੁੱਜ ਚੁੱਕੇ ਹਨ ਦੀ ਜਾਣਕਾਰੀ ਵੀ ਚੇਅਰਮੈਨ ਵੱਲੋਂ ਲਈ ਗਈ।
ਇਸ ਮੌਕੇ ਚੇਅਰਮੈਨ ਪ੍ਰੇਮ ਮਿੱਤਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਪੱਖੀ ਭੇਜੀਆਂ ਗਈਆਂ ਗ੍ਰਾਂਟਾ ਦਾ ਸਹੀ ਇਸਤੇਮਾਲ ਕਰਕੇ ਬਲਾਕ ਭੀਖੀ ਦੇ ਨਾਲ-ਨਾਲ ਜਿਲ੍ਹੇ ਦੀ ਨੁਹਾਰ ਬਦਲੀ ਜਾਵੇ ਅਤੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਗਰੀਬ ਪਰਿਵਾਰਾਂ ਦੇ ਬਾਰਿਸ਼ ਨਾਲ ਢਹਿ ਢੇਰੀ ਹੋਏ ਘਰਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਭਾਵੇਂ ਸਰਕਾਰ ਦੀ ਆਰਥਿਕ ਦਿਸ਼ਾ ਕਮਜੋਰ ਹੋ ਚੁੱਕੀ ਹੈ। ਪਰ ਫਿਰ ਵੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸੀ ਸੋਚ ਸਦਕਾ ਵਿਕਾਸ ਕਾਰਜਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਗਰੀਬ ਪਰਿਵਾਰਾਂ ਦੇ ਨਾਲ-ਨਾਲ ਪ੍ਰਵਾਸੀ ਮਜਦੂਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਵਿੱਚ ਢਿੱਲ ਨਹੀਂ ਵਰਤੀ ਜਾਵੇਗੀ।  ਇਸ ਮੌਕੇ ਬੀ.ਡੀ.ਪੀ.ਓ ਭੀਖੀ ਕਵਿਤਾ ਗਰਗ, ਪੀ.ਏ ਪਵਨ ਕੋਟਲੀ, ਜਗਤ ਰਾਮ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 


Deepak Kumar

Content Editor

Related News