ਚੇਅਰਮੈਨ ਮੋਫਰ ਤੇ ਐੱਮ.ਪੀ ਬਿੱਟੂ ਦੇ ਯਤਨਾਂ ਸਦਕਾ ਨੌਜਵਾਨ ਕਿਸਾਨ ਦਾ ਹੱਥ ਕੱਟਣ ਤੋਂ ਬਚਿਆ

11/30/2020 11:50:13 AM

ਮਾਨਸਾ (ਮਿੱਤਲ) - ਕਿਸਾਨ ਸੰਘਰਸ਼ ਦਿੱਲੀ ਚੱਲੋ ਮੁੰਹਿਮ ਦੌਰਾਨ ਪਿੰਡ ਖਿਆਲੀ ਚਹਿਲਾਂ ਦੇ ਗੁਰਸਿੱਖ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਇੱਕ ਸਾਥੀ ਨੌਜਵਾਨ ਕਿਸਾਨ ਬਲਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਨੌਜਵਾਨ ਕਿਸਾਨ ਦਾ ਹੱਥ ਪੂਰੀ ਤਰ੍ਹਾਂ ਕਰੈਸ਼ ਹੋ ਗਿਆ ਸੀ। ਨੌਜਵਾਨ ਕਿਸਾਨ ਦੀ ਹਰਿਆਣਾ ਦੇ ਹਸਪਤਾਲ ਵਿੱਚ ਹੱਥ ਕੱਟ ਕੇ ਇਲਾਜ ਕਰਨ ਦੀ ਗੱਲ ਕੀਤੀ ਗਈ ਸੀ। 

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

ਦੂਜੇ ਪਾਸੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਦੇ ਧਿਆਨ ਵਿੱਚ ਜਦੋਂ ਇਹ ਮਸਲਾ ਆਇਆ ਤਾਂ ਉਨ੍ਹਾਂ ਨੇ ਮ੍ਰਿਤਕ ਕਿਸਾਨ ਧੰਨਾ ਸਿੰਘ ਦੇ ਸੰਸਕਾਰ ਤੋਂ ਬਾਅਦ ਨੌਜਵਾਨ ਬਲਜਿੰਦਰ ਸਿੰਘ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਰਾਹੀਂ ਪੀ.ਜੀ.ਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ। ਜ਼ਖਮੀ ਕਿਸਾਨ ਦਾ ਇਲਾਜ ਡਾਕਟਰ ਗੋਨੀ ਕਰ ਰਹੇ ਹਨ। ਸ: ਮੋਫਰ ਨੇ ਦੱਸਿਆ ਕਿ ਕਿਸਾਨ ਬਲਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਸੀ ਅਤੇ ਆਪਣਾ ਹੱਥ ਗੁਆ ਬੈਠਿਆ, ਜਿਸ ਦਾ ਇਲਾਜ ਵਧੀਆ ਤਰੀਕੇ ਨਾਲ ਕੀਤਾ ਜਾ ਰਿਹਾ ਅਤੇ ਨੌਜਵਾਨ ਦਾ ਹੁਣ ਕੋਈ ਵੀ ਅੰਗ ਕੱਟਣ ਦੀ ਲੋੜ ਨਹੀਂ ਪਵੇਗੀ ਸਗੋਂ ਉਸ ਦੀ ਸਰਜਰੀ ਕਰਕੇ ਠੀਕ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

ਪੜ੍ਹੋ ਇਹ ਵੀ ਖਬਰ - ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਨ੍ਹਾਂ ਵੱਲੋਂ ਜਿਨ੍ਹੀ ਵੀ ਮਦਦ ਹੋਈ, ਉਹ ਕਰਨਗੇ। ਉਨ੍ਹਾਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਵੀਰਾਂ, ਭੈਣਾਂ ਲਈ ਵੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਪੰਚਾਇਤ ਯੂਨੀਅਨ ਬਲਾਕ ਝੁਨੀਰ ਦੇ ਪ੍ਰਧਾਨ ਸਰਪੰਚ ਗੁਰਵਿੰਦਰ ਸਿੰਘ ਪੰਮੀ, ਸਰਪੰਚ ਘੋਨਾ ਸਿੰਘ ਰਾਏਪੁਰ, ਸਰਪੰਚ ਪੋਲੋਜੀਤ ਸਿੰਘ ਬਾਜੇਵਾਲਾ, ਸੁੱਖੀ ਭੰਮੇ, ਯੂਥ ਕਾਂਗਰਸ ਦੇ ਸੀਨੀਅਰੀ ਆਗੂ ਜਗਸੀਰ ਸਿੰਘ ਮੀਰਪੁਰ, ਸੰਦੀਪ ਸਿੰਘ ਭੰਗੂ ਤੋਂ ਇਲਾਵਾ ਹੋਰ ਵੀ ਮੌਜੂਦ ਸਨ। 

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!


rajwinder kaur

Content Editor

Related News