ਟਰਾਈਡੈਂਟ ਗਰੁੱਪ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ

03/27/2022 12:20:07 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਪਦਮ ਸ੍ਰੀ ਰਾਜਿੰਦਰ ਗੁਪਤਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੱਤੀ। ਸ੍ਰੀ ਗੁਪਤਾ ਨੇ ਭਗਵੰਤ ਮਾਨ ਨੂੰ ਜਿਥੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿੱਤਣ ਤੇ ਵਧਾਈ ਦਿੱਤੀ, ਉੱਥੇ ਹੀ ਆਸ ਪ੍ਰਗਟਾਈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸੂਬਾ ਖੁਸ਼ਹਾਲ ਹੋਵੇਗਾ ਅਤੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ। ਉਨ੍ਹਾਂ ਸੂਬੇ ਵਿੱਚ ਉਦਯੋਗਿਕ ਵਿਕਾਸ ਵਿਚ ਸਰਕਾਰ ਨੂੰ ਹਰਸੰਭਵ ਸਹਾਇਤਾ ਦੇਣ ਦਾ ਯਕੀਨ ਵੀ ਦਿਵਾਇਆ।

ਇਹ ਵੀ ਪੜ੍ਹੋ : CM ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚੇ ਭਗਵੰਤ ਮਾਨ, ਕਿਹਾ ਕਿਸਾਨਾਂ ਦੇ ਦੁੱਖ ਵੰਡਾਉਣ ਆਇਆ ਹਾਂ

ਜ਼ਿਕਰਯੋਗ ਹੈ ਕਿ ਟਰਾਈਡੈਂਟ ਗਰੁੱਪ ਦੇਸ਼ ਦਾ ਉੱਭਰਦਾ ਹੋਇਆ ਟੈਕਸਟਾਈਲ ਗਰੁੱਪ ਹੈ, ਜਿਸ ਦੀਆਂ ਫੈਕਟਰੀਆਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿਚ ਹਨ। ਸ੍ਰੀ ਗੁਪਤਾ ਜਿੱਥੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਹਨ ਉੱਥੇ ਹੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ। ਉਨ੍ਹਾਂ ਨੂੰ ਮੱਧ ਪ੍ਰਦੇਸ਼ ਸਰਕਾਰ ਵੱਲੋਂ ਵੀ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਹੋਇਆ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Gurminder Singh

Content Editor

Related News