ਮੋਗਾ : ਮੂੰਹ ''ਤੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ

06/07/2020 1:24:02 PM

ਮੋਗਾ (ਬਲਵਿੰਦਰ ਬਿੰਦਾ) : ਜ਼ਿਲ੍ਹਾ ਪੁਲਸ ਮੁੱਖੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਅਤੇ ਡੀ. ਐੱਸ. ਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾ ਮੁਤਾਬਕ ਮੋਗਾ ਪੁਲਸ ਵਲੋਂ ਮੂੰਹ 'ਤੇ ਮਾਸਕ ਨਾ ਪਾਉਣ ਵਾਲਿਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਮੁਹਿੰਮ ਚਲਾਈ ਗਈ ਹੈ।

ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਦੀ ਖੇਤੀਬਾੜੀ ਮਹਿਕਮੇ ਨੂੰ ਸਖ਼ਤ ਤਾੜਨਾ

ਇਸ ਦੇ ਤਹਿਤ ਐਤਵਾਰ ਨੂੰ ਸਥਾਨਕ ਦੇਵ ਹੋਟਲ ਨੇੜੇ ਏ. ਐੱਸ. ਆਈ ਰਾਕੇਸ਼ ਕੁਮਾਰ, ਏ. ਐੱਸ. ਆਈ ਜਸਵੰਤ ਸਿੰਘ ਦੀ ਅਗਵਾਈ ਹੇਠ ਚਲਾਨ ਕੀਤੇ ਗਏ। ਇਸ ਮੌਕੇ ਏ. ਐੱਸ. ਆਈ ਰਾਕੇਸ਼ ਕੁਮਾਰ ਨੇ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਚੱਲਦਿਆਂ ਪੁਲਸ ਵਲੋਂ ਇਹ ਸਖਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ : 'ਪਬਜੀ' ਖੇਡਣ ਵਾਲਿਆਂ ਲਈ ਮਾੜੀ ਖਬਰ, ਹੁਣ ਬਣਨਗੇ ਸਖਤ ਨਿਯਮ

ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮੂੰਹ 'ਤੇ ਮਾਸਕ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੂੰਹ 'ਤੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ ਪੁਲਸ ਵਲੋਂ ਸਖਤ ਕਰਵਾਈ ਕੀਤੀ ਜਾਵੇਗੀ। ਇਸ ਮੌਕੇ ਕਾਂਸਟੇਬਲ ਹੇਮੰਤ ਕੁਮਾਰ, ਮਨਦੀਪ ਕੌਰ, ਹਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੀ. ਜੀ. ਆਈ. ਨਾਲ ਓ. ਪੀ. ਡੀ. ਸ਼ੁਰੂ ਕਰੇਗਾ ਜੀ. ਐਮ. ਸੀ. ਐਚ.


Babita

Content Editor

Related News