ਟੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ: ਇੰਚਾਰਜ ਜਸਵੀਰ ਸਿੰਘ

Thursday, Jul 11, 2024 - 06:06 PM (IST)

ਬੁਢਲਾਡਾ (ਬਾਂਸਲ)- ਸਥਾਨਕ ਸ਼ਹਿਰ ਅੰਦਰ ਟ੍ਰੇਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦਾ ਟ੍ਰੇਫਿਕ ਪੁਲਸ ਇੰਚਾਰਜ ਜਸਵੀਰ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਚਲਾਨ ਕੱਟੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਨੂੰ ਸਮੇਂ ਸਮੇਂ ਸਿਰ ਟ੍ਰੇਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਯਮਾਂ ਸੰਬੰਧੀ ਮਨੁੱਖ ਪੂਰੀ ਤਰ੍ਹਾਂ ਜਾਗਰੂਕ ਹੋ ਜਾਵੇ ਤਾਂ ਦੁਰਘਟਨਾ ਤੋਂ ਪੂਰੀ ਤਰ੍ਹਾਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਟ੍ਰੇਫਿਕ ਨਿਯਮਾਂ ਦੀ ਅਣਗੇਹਲੀ ਕਾਰਨ ਅਸੀਂ ਆਪਣੀਆਂ ਕੀਮਤੀ ਜਾਨ ਤੋਂ ਹੱਥ ਧੋਣ ਲਈ ਮਜ਼ਬੂਰ ਹੋ ਜਾਂਦੇ ਹਾਂ।

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਉਨ੍ਹਾਂ ਦੋ ਪਹੀਆ ਵਾਹਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਾਹਨਾਂ ਉਪੱਰ ਨੰਬਰ ਪਲੇਟਾਂ ਨੂੰ ਯਕੀਨੀ ਬਨਾਉਣ ਉਥੇ ਹੈਲਮੇਟ ਤੁਹਾਡੀ ਸੁਰੱਖਿਆ ਦਾ ਇੱਕ ਹਿੱਸਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਵਹੀਕਲ, ਵਸਤੂ, ਵਿਅਕਤੀ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਭੀੜੇ ਬਾਜਾਰਾਂ ਅੰਦਰ ਲੋਕਾਂ ਵੱਲੋਂ ਕੀਤੇ ਗਏ ਆਰਜੀ ਨਾਜਾਇਜ ਕਬਜੇ, ਬੋਰਡ ਆਦਿ ਜੋ ਟ੍ਰੇਫਿਕ ਵਿੱਚ ਵਿਘਣ ਪਾਉਂਦੇ ਹਨ ਨੂੰ ਤੁਰੰਤ ਹਟਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਮਾਨਸਾ ਡਾ. ਨਾਨਕ ਸਿੰਘ ਦੀ ਯੋਗ ਅਗਵਾਈ ਹੇਠ ਟ੍ਰੇਫਿਕ ਪੁਲਸ ਦੇ ਕਰਮਚਾਰੀ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਵੀ ਟੈਕਸੀ ਯੂਨੀਅਨ, ਟਰਾਲੀ ਯੂਨੀਅਨ, ਟਰੱਕ ਯੂਨੀਅਨ, ਟੈਂਪੂ ਯੂਨੀਅਨਾਂ ਵਿੱਚ ਡਰਾਈਵਰਾਂ ਨੂੰ ਸਮੇਂ ਸਮੇਂ ਸਿਰ ਜਾਗਰੂਕਤਾ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News