ਮੋਦੀ ਸਰਕਾਰ ਦੇ ਬਜਟ ਤੋਂ ਮਨਪ੍ਰੀਤ ਬਾਦਲ ਵੀ ਨਿਰਾਸ਼

02/02/2020 2:32:05 PM

ਚੰਡੀਗੜ੍ਹ (ਭੁੱਲਰ) : ਕੇਂਦਰੀ ਵਿੱਤ ਮੰਤਰੀ ਸੀਤਾਰਮਨ ਵਲੋਂ ਸ਼ਨੀਵਾਰ ਨੂੰ ਪੇਸ਼ ਕੀਤੇ ਗਏ ਮੋਦੀ ਸਰਕਾਰ ਦੇ 2020 ਦੇ ਨਵੇਂ ਬਜਟ 'ਚ ਪੰਜਾਬ ਦੇ ਹੱਥ ਪੂਰੀ ਤਰ੍ਹਾਂ ਖਾਲੀ ਰਹੇ। ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ ਰਾਜ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਰਾਜ ਦੀ ਮਾੜੀ ਵਿੱਤੀ ਹਾਲਤ ਅਤੇ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਇਸ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਜੀ. ਐੱਸ. ਟੀ. ਦੀ ਸਮੱਸਿਆ ਨੂੰ ਵੀ ਅੱਖੋਂ ਪਰੋਖੇ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਬਜਟ 'ਚ ਜ਼ਿਆਦਾ ਐਲਾਨ ਹੀ ਹਨ ਅਤੇ ਸਿਰਫ਼ ਅੰਕੜਿਆਂ ਦੀ ਖੇਡ ਖੇਡੀ ਗਈ ਹੈ। ਬਜਟ 'ਚ ਪੇਸ਼ ਤਜਵੀਜ਼ਾਂ ਨਾਲ ਆਮ ਲੋਕਾਂ ਸਮੇਤ ਹੋਰ ਵਰਗਾਂ ਨੂੰ ਵੀ ਜ਼ਿਆਦਾ ਲਾਭ ਨਹੀਂ ਹੋਣ ਵਾਲਾ। 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਤੋਂ ਇਲਾਵਾ ਆਉਣ ਵਾਲੇ ਸਮੇਂ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਲਈ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚੋਂ ਮੋਦੀ ਸਰਕਾਰ ਦੀ ਪੰਜਾਬ ਨਾਲ ਭੇਦਭਾਵ ਦੀ ਨੀਤੀ ਵੀ ਸਾਹਮਣੇ ਆਉਂਦੀ ਹੈ।


cherry

Content Editor

Related News