ਪੰਜਾਬੀਆਂ ਬਾਰੇ ਕੀਤੀ ਟਿੱਪਣੀ ''ਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਮੰਗੀ ਮੁਆਫ਼ੀ

Friday, Jun 19, 2026 - 09:09 PM (IST)

ਪੰਜਾਬੀਆਂ ਬਾਰੇ ਕੀਤੀ ਟਿੱਪਣੀ ''ਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਮੰਗੀ ਮੁਆਫ਼ੀ

ਚੰਡੀਗੜ੍ਹ (ਅੰਕੁਰ) : ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਜੇ ਉਨ੍ਹਾਂ ਦੀ ਕਿਸੇ ਗੱਲ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਜਾਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਦਿਲੋਂ ਮੁਆਫ਼ੀ ਮੰਗਦੇ ਹਨ। ਨਾਲ ਹੀ ਉਨ੍ਹਾਂ ਨੇ ਕਾਂਗਰਸ ’ਤੇ ਰਾਜਨੀਤਿਕ ਲਾਭ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰੋਗਰਾਮ ਦੀ ਪੂਰੀ ਵੀਡੀਓ ਦਿਖਾਉਣ ਦੀ ਬਜਾਏ ਉਸ ਦਾ ਇਕ ਛੋਟਾ ਹਿੱਸਾ ਕੱਟ ਕੇ ਗ਼ਲਤ ਸੰਦਰਭ ’ਚ ਪੇਸ਼ ਕੀਤਾ ਅਤੇ ਖੇਤਰੀ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਅਸਫਲ ਕੋਸ਼ਿਸ਼ ਕੀਤੀ ਹੈ। 

ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ’ਚ ਉਹ ਕਹਿ ਰਹੇ ਸਨ ਕਿ ਪੰਜਾਬੀ ‘ਇਮੋਸ਼ਨਲੀ ਬਲੱਡੀ ਫੂਲ’ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਇਕ ਪੰਜਾਬੀ ਹਾਂ। ਮੇਰਾ ਪਾਲਣ-ਪੋਸ਼ਣ ਅੰਮ੍ਰਿਤਸਰ ’ਚ ਹੋਇਆ ਹੈ ਅਤੇ ਅੱਜ ਮੈਂ ਚੰਡੀਗੜ੍ਹ ’ਚ ਰਹਿੰਦਾ ਹਾਂ। ਮੈਨੂੰ ਪੰਜਾਬੀ ਹੋਣ ’ਤੇ ਮਾਣ ਹੈ ਅਤੇ ਹਮੇਸ਼ਾ ਰਹੇਗਾ।

ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਉਦੋਂ ਠੇਸ ਪਹੁੰਚੀ ਸੀ ਜਦੋਂ ਕਾਂਗਰਸ ਨੇ ਪੰਜਾਬ ਦੇ ਟੁਕੜੇ ਕੀਤੇ, ਜਦੋਂ ਕਾਂਗਰਸ ਸ਼ਾਸਨ ਦੌਰਾਨ ਹਰਿਮੰਦਰ ਸਾਹਿਬ ’ਤੇ ਹਮਲਾ ਹੋਇਆ ਤੇ ਜਦੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਗੰਭੀਰ ਮੁੱਦਿਆਂ ’ਤੇ ਰਾਜਾ ਵੜਿੰਗ ਹਮੇਸ਼ਾ ਚੁੱਪ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀ ਹਾਂ ਅਤੇ ਮੈਨੂੰ ਆਪਣੀ ਪਛਾਣ ’ਤੇ ਮਾਣ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News