ਗੁਰੂਹਰਸਹਾਏ ਦੀ ਮੰਡੀ ਪੰਜੇ ਕੇ ਉਤਾੜ ਤੋਂ ਵੱਡੀ ਮਾਤਰਾ ''ਚ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ
Tuesday, Jul 12, 2022 - 09:48 PM (IST)
ਗੁਰੂਹਰਸਹਾਏ (ਮਨਜੀਤ) : ਪੰਜਾਬ 'ਚ ਨਵੀਂ ਬਣੀ ਮਾਨ ਸਰਕਾਰ ਨੇ ਐਕਸਾਈਜ਼ ਪਾਲਿਸੀ 'ਚ ਵੱਡਾ ਫੇਰਬਦਲ ਕੀਤਾ ਹੈ ਅਤੇ ਲੋਕਾਂ ਨੂੰ ਸ਼ਰਾਬ ਵੀ ਸਸਤੇ ਭਾਅ ਮੁਹੱਈਆ ਕਰਵਾਈ ਹੈ। ਸ਼ਰਾਬ ਪੀਣ ਵਾਲੇ ਵੀ ਮਾਨ ਸਰਕਾਰ ਦੀ ਵਾਹ-ਵਾਹ ਕਰ ਰਹੇ ਹਨ। ਸ਼ਰਾਬ ਮਾਫੀਆ ਵੀ ਕਿਸੇ ਨਾ ਕਿਸੇ ਤਰੀਕੇ ਨਾਲ ਆਪਣਾ ਕੰਮ ਚਲਾ ਰਿਹਾ ਹੈ। ਹਲਕਾ ਗੁਰੂਹਰਸਹਾਏ ਨਾਲ ਲੱਗਦੇ ਪਿੰਡ ਮੰਡੀ ਪੰਜੇ ਕੇ ਉਤਾੜ ’ਚੋਂ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਮਾਰਕਾ ਸ਼ਰਾਬ ਦਾ ਜ਼ਖੀਰਾ ਬਰਾਮਦ ਕੀਤਾ ਹੈ।
ਖ਼ਬਰ ਇਹ ਵੀ : ਮੁਫ਼ਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਤਾਂ ਉਥੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਫਸਿਆ ਕਾਨੂੰਨੀ ਪੇਚ, ਪੜ੍ਹੋ TOP 10
ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵੱਖ-ਵੱਖ ਥਾਵਾਂ ਤੋਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ। ਐਕਸਾਈਜ਼ ਵਿਭਾਗ ਦੇ ਈ.ਟੀ.ਓ. ਰਣਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਾਸ ਮੁਖ਼ਬਰ ਦੀ ਸੂਚਨਾ 'ਤੇ ਮੰਡੀ ਪੰਜੇ ਕੇ ਉਤਾੜ ਦੇ ਇਕ ਵਿਅਕਤੀ ਤੋਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ ਹੈ ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਈ.ਟੀ.ਓ. ਰਣਧੀਰ ਸਿੰਘ, ਐਕਸਾਈਜ਼ ਇੰਸਪੈਕਟਰ ਨਿਰਮਲ ਸਿੰਘ, ਐਕਸਾਈਜ਼ ਅਧਿਕਾਰੀ ਤੇ ਥਾਣਾ ਮੁਖੀ ਜਤਿੰਦਰ ਸਿੰਘ ਗੁਰੂਹਰਸਹਾਏ ਸਣੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਤੇ ਮੁਲਾਜ਼ਮ ਵੱਡੀ ਗਿਣਤੀ ’ਚ ਹਾਜ਼ਰ ਸਨ। ਖ਼ਬਰ ਲਿਖੇ ਜਾਣ ਤੱਕ ਐਕਸਾਈਜ਼ ਤੇ ਪੁਲਸ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਸਨ ਤੇ ਸ਼ਰਾਬ ਨੂੰ ਕਬਜ਼ੇ ’ਚ ਲੈਣ ਦੀ ਕਾਰਵਾਈ ਜਾਰੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 113 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ