ਸੀ.ਜੀ.ਸੀ. ਲਾਂਡਰਾ ਨੇ ਪਾਈਨ ਬਾਇਓਟੈਕ ਯੂ. ਐੱਸ. ਏ. ਨਾਲ ਸਮੌਝਤਾ ਪੱਤਰ 'ਤੇ ਕੀਤੇ ਦਸਤਖ਼ਤ

10/06/2021 5:02:24 PM

ਚੰਡੀਗੜ੍ਹ- ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਕਰਨ ਦੇ ਮੱਦੇਨਜ਼ਰ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ) ਲਾਂਡਰਾ ਦੇ ਬਾਇਓਟੈਕਨਾਲੌਜੀ, ਫ਼ਾਰਮਸੀ ਅਤੇ ਖੋਜ ਤੇ ਨਵੀਨਤਾਕਾਰੀ ਮਹਿਕਮੇ ਵੱਲੋਂ ਅੰਤਰਰਾਸ਼ਟਰੀ ਖੇਤਰ ਪਾਈਨ ਬਾਇਓਟੈਕ ਇੰਕ, ਯੂ. ਐੱਸ. ਏ.  ਦੀ ਪ੍ਰਮੁੱਖ ਸੰਸਥਾ ਨਾਲ ਤਿੰਨ ਵੱਖ-ਵੱਖ ਸਮਝੌਤਾ ਪੱਤਰਾਂ 'ਤੇ ਦਸਤਖ਼ਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਇਨ੍ਹਾਂ ਦੋਵੇਂ ਸੰਸਥਾਵਾਂ ਵੱਲੋਂ ਕੀਤਾ ਇਹ ਸਹਿਯੋਗ ਵਿਦਿਆਰਥੀਆਂ ਦੇ ਰੁਜ਼ਗਾਰ ਦੇ ਖੇਤਰ ਵਿੱਚ ਲਾਹੇਵੰਦ ਸਾਬਿਤ ਹੋਵੇਗਾ। ਇਹ ਸੰਧੀ ਵਿਦਿਆਰਥੀਆਂ ਨੂੰ ਵਰਕਸ਼ਾਪਾਂ, ਇੰਟਰਨਸ਼ਿਪ ਦੇ ਮੌਕਿਆਂ, ਸੈਮੀਨਾਰਾਂ ਅਤੇ ਖੋਜ ਕਿਰਿਆਵਾਂ ਸਣੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਦੇ ਜ਼ਰੀਏ ਪੇਸ਼ੇਵਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਅਤੇ ਲੋੜੀਂਦੇ ਹੁਨਰ ਵਿਕਸਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗੀ। 
ਇਸ ਦੇ ਨਾਲ ਦੋਵੇਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਆਪਸ ਵਿੱਚ ਗੱਲਬਾਤ ਕਰਨ ਦਾ ਮੌਕਾ ਪ੍ਰਾਪਤ ਹੋਵੇਗਾ, ਜਿਸ ਨਾਲ ਇਕ ਵਿਸ਼ਾਲ ਭਾਈਚਾਰਾ ਤਿਆਰ ਹੋਵੇਗਾ, ਜੋ ਉਨ੍ਹਾਂ ਦੇ ਆਗਾਮੀ ਕਰੀਅਰ ਅਤੇ ਭਵਿੱਖ ਲਈ ਯੋਗ ਬਣਾਉਣ ਵਿੱਚ ਮਦਦਗਾਰ ਹੋਵੇਗਾ।

ਇੰਨਾ ਹੀ ਨਹੀਂ ਸਗੋਂ ਇਹ ਗਠਜੋੜ ਲੋੜੀਂਦੀਆਂ ਲੈਬਾਂ ਅਤੇ ਹੋਰ ਬੁਨਿਆਦੀ ਢਾਚੇ ਦੇ ਵਿਕਾਸ ਨਾਲ-ਨਾਲ ਗ੍ਰੈਜੂਏਟ, ਪੋਸਟ ਗ੍ਰੈਜੂਏਟ ਵਿਦਿਆਰਥੀਆਂ, ਸਹਿਯੋਗੀਆਂ ਅਤੇ ਫੈਕਲਟੀ ਮੈਂਬਰਾਂ ਦੀ ਕ੍ਰਾਸ ਸਕੀਲਿੰਗ ਅਤੇ ਅੱਪ ਸਕੀਲਿੰਗ ਦੀ ਸਹੂਲਤ ਵੀ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ : ਜਲੰਧਰ ’ਚ ਭਿਆਨਕ ਹਾਦਸਾ, ਪਲਟੀਆਂ ਖਾ ਕੇ ਪੁਲੀ ’ਤੇ ਚੜ੍ਹੀ ਕਾਰ, ਦੋ ਨੌਜਵਾਨਾਂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri