ਮਾਨ ਸਰਕਾਰ ਦੀ ਮਿਹਨਤ ਨੂੰ ਪਿਆ ਬੂਰ, ਸੰਗਰੂਰ ਦੇ ਕਿਸਾਨ ਪਰਾਲੀ ਵੇਚ ਕਮਾਉਣ ਲੱਗੇ ਲੱਖਾਂ ਰੁਪਏ

10/27/2023 3:42:56 PM

ਸੰਗਰੂਰ : ਪੰਜਾਬ ਸਰਕਾਰ ਦੀ ਮਿਹਨਤ ਨੂੰ ਬੂਰ ਪੈਣ ਲੱਗ ਪਿਆ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵੇਚ ਕੇ ਲੱਖਾਂ ਰੁਪਏ ਕਮਾਉਣ ਦੀ ਪਹਿਲ ਕਰਦਿਆਂ ਮਿਸਾਲ ਕਾਇਮ ਕੀਤੀ ਹੈ। ਸੰਗਰੂਰ 'ਚ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ ਬਹੁਤ ਘਟ ਗਏ ਹਨ। ਇਸ ਸਾਲ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਛੁਟਕਾਰਾ ਪਾਉਣ ਦੀ ਬਜਾਏ ਉਸ ਨੂੰ ਇਕੱਠਾ ਕਰ ਕੇ ਬਾਇਓਗੈਸ ਪਲਾਂਟਾਂ ਨੂੰ ਵੇਚ ਕੇ ਲੱਖਾਂ ਰੁਪਏ ਕਮਾ ਰਹੇ ਹਨ। 

ਇਹ ਵੀ ਪੜ੍ਹੋ :  ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਇਕ ਕਿਸਾਨ ਨੇ ਦੱਸਿਆ ਕਿ ਬਲਾਸੌਰ ਵਿਖੇ ਬਣੇ ਹੋਏ ਇਕ ਡੰਪ 'ਚ ਪਰਾਲੀ ਨੂੰ ਇਕੱਠਾ ਕਰ ਕੇ ਸਾਂਭਿਆ ਜਾ ਰਿਹਾ ਹੈ। ਇਸ ਡੰਪ ਕਾਰਨ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ ਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਵੀ ਬਚਾਅ ਰਿਹਾ ਹੈ। ਪਿਛਲੇ ਸਾਲ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਦੇ ਲਗਭਗ 5000 ਮਾਮਲੇ ਸਾਹਮਣੇ ਆਏ ਸਨ, ਇਸ ਸਾਲ ਇਹ ਅੰਕੜਾ ਘਟ ਕੇ 2000 ਦੇ ਕਰੀਬ ਰਹਿਣ ਦੀ ਉਮੀਦ ਹੈ। ਇਹ ਸਭ ਸਰਕਾਰ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਮਸ਼ੀਨਾਂ ਕਾਰਨ ਹੀ ਹੋ ਰਿਹਾ ਹੈ। ਇਸ ਸਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਕਾਰਨ ਕਾਫ਼ੀ ਜਾਗਰੂਕ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਇਹ ਵੀ ਪੜ੍ਹੋ :  ਜਲੰਧਰ ਦੀਆਂ ਕੁੜੀਆਂ ਦੇ ਵਿਆਹ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਅਸਲ ਗੱਲ

 ਇਕ ਹੋਰ ਕਿਸਾਨ ਨੇ ਕਿਹਾ ਕਿ ਪਹਿਲਾਂ ਛੋਟੇ ਦਰਜੇ ਦੇ ਕਿਸਾਨਾਂ ਕੋਲ ਮਸ਼ੀਨਰੀ ਨਾ ਹੋਣ ਕਾਰਨ ਪਰਾਲੀ ਨੂੰ ਅੱਗ ਲਗਾਉਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ ਬਚਦਾ। ਪਰ ਇਸ ਵਾਰ ਸਰਕਾਰ ਇਸ ਮਾਮਲੇ 'ਚ ਕਿਸਾਨਾਂ ਦਾ ਪੂਰਾ ਸਹਿਯੋਗ ਕਰ ਰਹੀ ਹੈ ਤੇ ਕਿਸਾਨ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਕੱਠੀ ਕਰ ਕੇ ਡੰਪਾਂ 'ਚ ਭੇਜ ਰਹੇ ਹਨ। 

ਇਹ ਵੀ ਪੜ੍ਹੋ : ਔਰਤਾਂ 'ਚ ਬ੍ਰੈਸਟ ਕੈਂਸਰ ਨੂੰ ਲੈ ਕੇ ਨਵਾਂ ਅਧਿਐਨ, ਸਾਹਮਣੇ ਆਇਆ ਹੈਰਾਨੀਜਨਕ ਤੱਥ

ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਬਾਇਓਗੈਸ ਪਲਾਂਟ ਅਤੇ ਪਰਾਲੀ ਤੋਂ ਕੋਲਾ ਬਣਾਉਣ ਵਾਲੇ ਪਲਾਂਟ ਵੀ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਇੱਟ ਭੱਠਿਆਂ ਦੇ ਮਾਲਕਾਂ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਵੀ ਭੱਠੇ 'ਚ ਕੋਲੇ ਦੀ ਜਗ੍ਹਾ ਪਰਾਲੀ ਨੂੰ ਬਾਲਣ ਵਜੋਂ ਵਰਤਣ। ਪੰਜਾਬ ਸਰਕਾਰ ਵੱਲੋਂ ਭੱਠਾ ਮਾਲਕਾਂ ਨੂੰ ਕੋਲੇ ਦੀ ਬਜਾਏ 20 ਫ਼ੀਸਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ ਦੀ ਧੀ ਅਮਨਪ੍ਰੀਤ ਦੇ ਕੈਨੇਡਾ 'ਚ ਚਰਚੇ, ਪਰਮਾਤਮਾ ਨੇ ਮਿਹਨਤ ਨੂੰ ਲਾਏ ਰੰਗ ਭਾਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harnek Seechewal

Content Editor

Related News