ਊਧਵ ਠਾਕਰੇ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਹਿੰਦੂ ਬੱਬਰ ਦਲ ਨੇ ਫੂਕਿਆ ਪੁਤਲਾ, ਕੀਤੀ ਨਾਅਰੇਬਾਜ਼ੀ

04/26/2022 1:24:20 PM

ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵੱਲੋਂ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਨ ਦੇ ਖ਼ਿਲਾਫ਼ ਧਾਰਮਿਕ ਮਾਮਲੇ ’ਤੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਅੱਜ ਰਾਸ਼ਟਰਵਾਦੀ ਹਿੰਦੂ ਬੱਬਰ ਦਲ ਸ਼ੇਰਪੁਰ ਵੱਲੋਂ ਕਸਬੇ ਦੇ ਮੇਨ ਰੋਡ ’ਤੇ ਉਧਵ ਠਾਕਰੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਉਸ ਦਾ ਪੁਤਲਾ ਫੂਕਿਆ ਗਿਆ। ਵਪਾਰ ਮੰਡਲ ਸ਼ੇਰਪੁਰ ਦੇ ਪ੍ਰਧਾਨ ਚੇਤਨ ਗੋਇਲ ਸੋਨੀ ਅਤੇ ਹਿੰਦੂ ਬੱਬਰ ਦਲ ਦੇ ਆਗੂ ਸੁਸ਼ੀਲ ਕੁਮਾਰ ਸ਼ੀਲਾ ਨੇ ਕਿਹਾ ਕਿ ਊਧਵ ਠਾਕਰੇ ਵੱਲੋਂ ਦਿੱਤਾ ਇਹ ਬਿਆਨ ਹਿੰਦੂ ਭਰਾਵਾਂ ਦੀਆਂ ਭਾਵਨਾਵਾਂ ਨੂੰ ਜਿੱਥੇ ਠੇਸ ਪਹੁੰਚਾਉਂਦਾ ਹੈ ਉੱਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਤਾਰ ਤਾਰ ਕਰਦਾ ਹੈ।

ਇਹ ਵੀ ਪੜ੍ਹੋ : ਤੜਕੇ ਸਹੁਰਿਆਂ ਘਰੋਂ ਨੂੰਹ ਦੇ ਬਿਮਾਰ ਹੋਣ ਦਾ ਆਇਆ ਫੋਨ, ਜਦੋਂ ਪਹੁੰਚੇ ਮਾਪੇ ਤਾਂ ਧੀ ਦੀ ਹਾਲਤ ਵੇਖ ਉੱਡੇ ਹੋਸ਼

ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਵਾਦਿਤ ਬਿਆਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਊਧਵ ਠਾਕਰੇ ਵੱਲੋਂ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਨ ਵਾਲਿਆਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਗੱਲ ਵੀ ਆਖੀ ਗਈ ਸੀ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਉਨ੍ਹਾਂ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਰਾਸ਼ਟਰਵਾਦੀ ਹਿੰਦੂ ਬੱਬਰ ਦਲ ਦੇ ਪ੍ਰਧਾਨ ਸੁਸ਼ੀਲ ਕੁਮਾਰ ਸੀਲਾ, ਬੀਜੇਪੀ ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਵਰੁਣ ਸਿੰਗਲਾ, ਪੰਚ ਚੇਤਨ ਗੋਇਲ ਸੋਨੀ, ਦੀਪਕ ਧਾਵਾ ਤੋਂ ਇਲਾਵਾ ਹੋਰ ਵੀ ਆਗੂ ਤੇ ਰਾਮ ਭਗਤ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News