ਪੰਜਾਬ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਸ਼ਾਮ 6 ਵਜੇ ਗਵਰਨਰ ਨਾਲ ਕਰਨਗੇ ਮੁਲਾਕਾਤ

Monday, Oct 04, 2021 - 05:20 PM (IST)

ਪੰਜਾਬ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਸ਼ਾਮ 6 ਵਜੇ ਗਵਰਨਰ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅੱਜ ਸ਼ਾਮ 6 ਵਜੇ ਦੇ ਕਰੀਬ ਪੰਜਾਬ ਦੇ ਗਵਰਨਰ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਪੰਜਾਬ ਦੀ ਕੈਬਨਿਟ ਮੀਟਿੰਗ ਵੀ 6 ਵਜੇ ਦੇ ਕਰੀਬ ਹੀ ਰੱਖੀ ਗਈ ਸੀ, ਜਿਸ ਦੇ ਸਮੇਂ ’ਚ ਹੁਣ ਥੋੜ੍ਹੀ ਤਬਦੀਲੀ ਕੀਤੀ ਗਈ ਹੈ। ਮੰਤਰੀ ਮੰਡਲ ਦੀ ਬੈਠਕ ਹੁਣ ਕਰੀਬ ਰਾਤ 8 ਵਜੇ ਰੱਖੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ: 8 ਮਹੀਨਿਆਂ ਦੇ ਬੱਚੇ ਦੀ ਮੌਤ ਤੋਂ ਬਾਅਦ ਭਿੜੇ ਦਾਦਕੇ ਤੇ ਨਾਨਕੇ, ਮੁਰਦਾ ਘਰ ’ਚ ਕੀਤਾ ਹੰਗਾਮਾ

ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ, ਜਿੱਥੇ ਕਿਸਾਨੀ ਮਸਲਿਆਂ ਤੋਂ ਇਲਾਵਾ ਹੋਰ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਆਰ. ਐੱਸ. ਐੱਸ. ਦੇ ਆਗੂ ਮੋਹਨ ਭਾਗਵਤ ਵੀ ਅੱਜ ਗਵਰਨਰ ਬਨਵਾਰੀ ਲਾਲ ਨੂੰ ਮਿਲਣ ਲਈ ਪਹੁੰਚੇ ਹੋਏ ਹਨ ਅਤੇ ਦੋਹਾਂ ਵਿਚਾਲੇ ਅਜੇ ਮੀਟਿੰਗ ਚੱਲ ਰਹੀ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News