ਕੰਪਨੀ ਦੀ ਫ੍ਰੈਂਚਾਈਜ਼ੀ ਦੇਣ ਦਾ ਝਾਂਸਾ ਦੇ ਕੇ ਮਾਰੀ 25 ਲੱਖ ਦੀ ਠੱਗੀ
Saturday, Jan 11, 2025 - 09:11 AM (IST)
ਲੁਧਿਆਣਾ (ਰਾਜ) : ਕੰਪਨੀ ਦੀ ਫ੍ਰੈਂਚਾਈਜ਼ੀ ਦੇਣ ਦਾ ਝਾਂਸਾ ਦੇ ਕੇ 3 ਮੁਲਜ਼ਮਾਂ ਨੇ ਇਕ ਵਿਅਕਤੀ ਤੋਂ 25 ਲੱਖ ਰੁਪਏ ਠੱਗ ਲਏ। ਇਸ ਮਾਮਲੇ ’ਚ ਪੁਲਸ ਨੇ ਨਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਵਿਸ਼ਾਲ ਸ਼ਰਮਾ, ਮੀਨਾਕਸ਼ੀ ਸ਼ਰਮਾ ਅਤੇ ਭੂਪੇਸ਼ ਸ਼ਰਮਾ ਖਿਲਾਫ ਕੇਸ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ, ਨਵਿੰਦਰ ਸਿੰਘ ਨੇ ਪੁਲਸ ਸ਼ਿਕਾਇਤ 'ਤੇ ਦੱਸਿਆ ਹੈ ਕਿ ਮੁਲਜ਼ਮਾਂ ਦੀ ਐੱਸ. ਐੱਮ. ਵੀ. ਇੰਡਸਟ੍ਰੀਜ਼ ਪ੍ਰਾਈਵੇਟ ਲਿਮਟਿਡ ਹੈ। ਮੁਲਜ਼ਮਾਂ ਨੇ ਉਸ ਨੂੰ ਕੰਪਨੀ ਦੀ ਫ੍ਰੈਂਚਾਈਜ਼ੀ ਦੇਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਹੜੱਪ ਲਏ। ਅਜਿਹਾ ਕਰ ਕੇ ਮੁਲਜ਼ਮਾਂ ਨੇ ਉਸ ਨਾਲ ਧੋਖਾਦੇਹੀ ਕੀਤੀ ਹੈ। ਪੁਲਸ ਨੇ ਸ਼ਿਕਾਇਤ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8