ਠੱਗੀ ਮਾਰਨ ਦੇ ਨਵੇਂ-ਨਵੇਂ ਤਰੀਕੇ, ਪੈਸੇ ਦੁੱਗਣੇ ਕਰਨ ਦੇ ਬਹਾਨੇ ਲਾਇਆ ਲੱਖਾਂ ਦਾ ਚੂਨਾ

11/15/2023 12:48:51 PM

ਮੋਗਾ (ਅਜ਼ਾਦ) - ਥਾਣਾ ਬਾਘਾ ਪੁਰਾਣਾ ਦੇ ਅਧੀਨ ਪੈਂਦੇ ਪਿੰਡ ਸੰਤੂਵਾਲਾ (ਸੁਖਾਨੰਦ) ਨਿਵਾਸੀ ਦਰਸ਼ਨ ਸਿੰਘ ਨੂੰ ਨੌਸਰਬਾਜ਼ ਲੁਟੇਰੇ ਵੱਲੋਂ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 7 ਲੱਖ 70 ਹਜ਼ਾਰ ਰੁਪਏ ਹੜੱਪ ਕਰ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਦਰਸ਼ਨ ਸਿੰਘ ਨੇ ਕਿਹਾ ਕਿ ਕਥਿਤ ਨੌਸਰਬਾਜ ਮੰਗਲ ਸਿੰਘ ਨਿਵਾਸੀ ਬਸਤੀ ਕੱਲੇਵਾਲੀ ਫਿਰੋਜ਼ਪੁਰ ਸਾਡੇ ਸੰਪਰਕ ਵਿਚ ਆਇਆ ਅਤੇ ਉਸ ਨੇ ਕਿਹਾ ਕਿ ਉਹ ਪੈਸੇ ਦੁੱਗਣੇ ਕਰ ਦਿੱਤੇ ਹਨ। ਉਸ ਨੇ ਸਾਨੂੰ ਜਾਲ ਵਿਚ ਫਸਾਉਣ ਲਈ ਪਹਿਲਾਂ ਕੁਝ ਪੈਸੇ ਸਾਡੇ ਤੋਂ ਲਏ ਅਤੇ ਦੁੱਗਣੇ ਕਰ ਕੇ ਸਾਨੂੰ ਵਾਪਸ ਕਰ ਦਿੱਤੇ। ਇਸ ਤਰ੍ਹਾਂ ਉਸ ਨੇ ਦੁਬਾਰਾ ਫਿਰ ਕੀਤਾ ਅਤੇ ਬਾਅਦ ਵਿਚ ਉਹ ਕਹਿਣ ਲੱਗਾ ਕਿ ਵੱਡੀ ਰਕਮ ਲੈ ਕੇ ਆਓ, ਉਹ ਦੁੱਗਣੀ ਕਰ ਦੇਵੇਗਾ। ਉਸਨੇ ਸਾਨੂੰ ਪਿੰਡ ਨੱਥੂਵਾਲਾ ਗਰਬੀ ਦੇ ਕੋਲ ਬੁਲਾਇਆ ਅਤੇ ਅਸੀਂ ਉਸ ਨੂੰ 7 ਲੱਖ 70 ਹਜ਼ਾਰ ਰੁਪਏ ਦੇ ਦਿੱਤੇ ਅਤੇ ਉਸਨੇ ਸਾਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਪੈਸੇ ਦੁੱਗਣੇ ਕਰ ਕੇ ਵਾਪਸ ਕਰ ਦੇਵੇਗਾ ਅਤੇ ਕਾਰ ਵਿਚ ਬੈਠ ਕੇ ਚਲਾ ਗਿਆ।

ਇਹ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਨੌਜਵਾਨਾਂ ਕੋਲੋਂ ਪਿਸਤੌਲ ਦੀ ਨੋਕ 'ਤੇ ਖੋਹੀ ਨਕਦੀ ਤੇ 3 ਮੋਬਾਇਲ ਫ਼ੋਨ

ਅਸੀਂ ਕਈ ਦਿਨਾਂ ਤੱਕ ਉਸਦੀ ਉਡੀਕ ਕੀਤੀ ਪਰ ਉਹ ਵਾਪਸ ਨਹੀਂ ਆਇਆ ਅਤੇ ਫੋਨ ਵੀ ਉਸ ਨੇ ਬੰਦ ਕਰ ਦਿੱਤਾ। ਇਸ ਤਰ੍ਹਾਂ ਸਾਡੇ ਨਾਲ ਕਥਿਤ ਦੋਸ਼ੀ ਨੇ ਧੋਖਾਧੜੀ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਡੀ.ਐੱਸ.ਪੀ. ਬਾਘਾ ਪੁਰਾਣਾ ਨੂੰ ਕਰਨ ਦਾ ਹੁਕਮ ਦਿੱਤਾ। ਜਾਂਚ ਦੇ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਦੋਸ਼ੀ ਦੇ ਖ਼ਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਨ ਦੇ ਲਈ ਉਸਦੇ ਛੁਪਣ ਵਾਲੇ ਸ਼ੱਕੀ ਠਿਕਾਣਿਆਂ ’ਤੇ ਛਾਪਾਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harpreet SIngh

Content Editor

Related News