ਵਰਕ ਪਰਮਿਟ ’ਤੇ ਦੁਬਈ ਭੇਜਣ ਦੇ ਬਹਾਨੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Sunday, Mar 27, 2022 - 05:16 PM (IST)

ਵਰਕ ਪਰਮਿਟ ’ਤੇ ਦੁਬਈ ਭੇਜਣ ਦੇ ਬਹਾਨੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ) : ਥਾਣਾ ਛਾਉਣੀ ਦੀ ਪੁਲਸ ਨੇ ਕਥਿਤ ਰੂਪ ਵਿਚ ਵਰਕ ਪਰਮਿਟ ’ਤੇ ਦੁਬਈ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਮੁਹਰਾਜ ਸਿੰਘ ਅਤੇ ਉਸਦੀ ਪਤਨੀ ਰਸ਼ਪਿੰਦਰ ਕੌਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਅਤੇ ਬਿਆਨਾਂ ’ਚ ਸ਼ਿਕਾਇਤਕਰਤਾ ਮੁੱਦਈ ਹਰਮੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਪਿੰਡ ਨੌਰੰਗ ਸਿਆਲ ਨੇ ਦੱਸਿਆ ਕਿ ਨਾਮਜ਼ਦ ਜੋੜੇ ਨੇ ਕਥਿਤ ਮਿਲੀਭੁਗਤ ਨਾਲ ਫਿਰੋਜ਼ਪੁਰ ਛਾਉਣੀ ਵਿਚ ਕਲਿੱਕ ਧਾਲੀਵਾਲ ਦੇ ਨਾਂ ’ਤੇ ਦਫਤਰ ਖੋਲ੍ਹਿਆ ਹੋਇਆ ਹੈ ਅਤੇ ਉਸ ਨੇ ਹਰੀਲਾਲ, ਰਚਿਤ, ਜਸਵੀਰ ਸਿੰਘ, ਪ੍ਰਭਜੋਤ ਸਿੰਘ ਅਤੇ ਦਲੀਪ ਕੁਮਾਰ ਨੂੰ ਵਰਕ ਪਰਮਿਟ ’ਤੇ ਦੁਬਈ ਭੇਜਣ ਦੇ ਬਹਾਨੇ ਕਥਿਤ ਰੂਪ ਵਿੱਚ ਠੱਗੀ ਮਾਰੀ ਹੈ।  ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਨਾਮਜ਼ਦ ਪਤੀ ਪਤਨੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : CM ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚੇ ਭਗਵੰਤ ਮਾਨ, ਕਿਹਾ ਕਿਸਾਨਾਂ ਦੇ ਦੁੱਖ ਵੰਡਾਉਣ ਆਇਆ ਹਾਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Gurminder Singh

Content Editor

Related News