ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ, ਚਾਰ ਦੇ ਕੱਟੇ ਚਲਾਨ

04/23/2024 6:04:05 PM

ਕੋਟਕਪੂਰਾ (ਨਰਿੰਦਰ ਬੈੜ੍ਹ)- ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਐੱਸ.ਡੀ.ਐੱਮ ਕੋਟਕਪੂਰਾ ਮੈਡਮ ਵੀਰਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਂਬਰਾਂ ਦੇ ਸਹਿਯੋਗ ਨਾਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 20 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 04 ਬੱਸਾਂ ਦੇ ਚਲਾਨ ਕੱਟੇ ਗਏ। 

ਇਹ ਵੀ ਪੜ੍ਹੋ- ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ 'ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ ਸਮੇਤ ਜ਼ਿਲ੍ਹਾ ਟਾਸਕ ਫੋਰਸ ਟੀਮ ਦੇ ਸੁਮਨਦੀਪ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫਸਰ ਜਗਰੂਪ ਸਿੰਘ ਏ.ਐਸ.ਆਈ, ਰਜਿੰਦਰ ਕੁਮਾਰ ਏ.ਐੱਸ.ਆਈ ਟ੍ਰੈਫ਼ਿਕ ਪੁਲਸ ਵਲੋਂ ਕੋਟਕਪੂਰਾ ਵਿਖੇ ਬੱਸ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਗੱਡੀਆਂ ਵਿੱਚ ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ ਤੇ ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਅਤੇ ਸੇਫ ਸਕੂਲ ਵਾਹਣ ਪਾਲਿਸੀ ਦੀਆਂ ਬਰੀਕੀਆਂ ਤੇ ਫਾਇਦਿਆ ਸੰਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਚੈਕਿੰਗ ਲਗਾਤਾਰ ਕੀਤੀ ਜਾਵੇਗੀ ਤਾਂ ਜੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੀ ਪੂਰਨ ਤੌਰ 'ਤੇ ਪਾਲਣਾ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News