ਮੰਡੀ ਗੋਬਿੰਦਗੜ੍ਹ ''ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ

Tuesday, Dec 30, 2025 - 08:30 PM (IST)

ਮੰਡੀ ਗੋਬਿੰਦਗੜ੍ਹ ''ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ

ਮੰਡੀ ਗੋਬਿੰਦਗੜ੍ਹ (ਜਗਦੇਵ ਸਿੰਘ) : ਨਵੇਂ ਸਾਲ ਦੀ ਆੜ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਹੁੱਲੜਬਾਜੀ ਕੀਤੇ ਜਾਣ ਤੋਂ ਰੋਕਣ ਦੇ ਮਨੋਰਥ ਨਾਲ ਜ਼ਿਲ੍ਹਾ ਪੁਲਸ ਸਤਰਕ ਦਿਖਾਈ ਦੇ ਰਹੀ ਹੈ ਜਿਸਦੇ ਚਲਦਿਆਂ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ ਵਿੱਚ ਐੱਸਐੱਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਵਲੋਂ ਖੁਦ ਮੰਡੀ ਗੋਬਿੰਦਗੜ੍ਹ ਵਿੱਚ ਨਸ਼ਾ ਕਰਕੇ ਡਰਾਈਵਿੰਗ ਕਰਨ ਵਾਲੇ ਸ਼ੱਕੀ ਵਿਅਕਤੀਆਂ ਨੂੰ ਚੈੱਕ ਵੀ ਕੀਤਾ ਗਿਆ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਦੇ ਚਲਾਨ ਵੀ ਕਟੇ ਗਏ।

ਐੱਸਐੱਸਪੀ ਫਤਿਹਗੜ ਸਾਹਿਬ ਨੇ ਕਿਹਾ ਕਿ ਨਵੇਂ ਸਾਲ ਮੌਕੇ ਸ਼ਰਾਰਤੀ ਅਨਸਰਾਂ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਤੇ ਸਖਤ ਨਜ਼ਰ ਰੱਖਣ ਲਈ ਪੁਲਸ ਵੱਲੋਂ ਜਿੱਥੇ ਥਾਂ-ਥਾਂ ਤੇ ਨਾਕੇ ਲਗਾਏ ਜਾਣਗੇ ਉੱਥੇ ਹੀ ਪੁਲਸ ਦੀਆਂ ਫਲਾਈਂਗੇ ਸਕਰਡ ਟੀਮਾਂ ਵੱਲੋਂ ਦੌਰੇ ਵੀ ਕੀਤਾ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਭਰ ਵਿੱਚ ਡੀਐੱਸਪੀ ਸਾਹਿਬਾਨ ਵੱਲੋਂ ਖੁਦ ਪੁਲਸ ਨਾਕਿਆਂ ਦੀ ਦੇਖਰੇਖ ਕੀਤੀ ਜਾ ਰਹੀ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਮਨੁੱਖੀ ਜੀਵਨ ਲਈ ਘਾਤਕ ਸਿੱਧ ਹੋ ਰਹੀ ਚਾਈਨਾ ਡੋਰ ਸਬੰਧੀ ਬੋਲਦਿਆਂ ਕਿਹਾ ਕਿ ਪੁਲਸ ਦੀਆਂ ਫਲਾਇੰਗ ਸਕੋਡ ਟੀਮਾਂ ਵੱਲੋਂ ਦੁਕਾਨਾਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਐੱਸਐੱਸਪੀ ਨੇ ਕਿਹਾ ਕਿ ਡਰੋਨ ਦੇ ਰਾਹੀਂ ਚਾਈਨਾ ਡੋਰ ਤੇ ਨਜ਼ਰ ਰੱਖੀ ਜਾਵੇਗੀ ਤੇ ਜੋ ਚਾਈਨਾ ਡੋਰ ਰਾਹੀਂ ਪਤੰਗ ਉਡਾਉਂਦੇ ਪਾਏ ਗਏ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਇੱਕ ਸਾਲ ਦੇ ਦਰਮਿਆਨ 1,250 ਛੋਟੇ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, 1100 ਦੇ ਲਗਭਗ ਨਸ਼ੇ ਦੇ ਆਦੀ ਲੋਕਾਂ ਦਾ ਨਸ਼ਾ ਛੁਡਾ ਕੇ ਇਲਾਜ ਕਰਵਾਇਆ ਜਾ ਚੁੱਕਾ ਹੈ ਤੇ ਇਨ੍ਹਾਂ ਵਿੱਚੋਂ ਕਈ ਵਿਅਕਤੀਆਂ ਨੂੰ ਸਕਿਲ ਟਰੇਨਿੰਗ ਦੇ ਕੇ ਰੁਜ਼ਗਾਰ ਦੇਖ ਲੇ ਵੀ ਲਗਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪੁਲਸ ਫਤਿਹਗੜ੍ਹ ਸਾਹਿਬ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੇ ਤਸਕਰਾਂ ਦੀ ਪੁਲਸ ਨੂੰ ਸੂਚਨਾ ਦਿੱਤੀ ਜਾਵੇ ਜਿਸ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੈ ਰਹੀ ਗਹਿਰੀ ਧੁੰਦ ਦੌਰਾਨ ਸੜਕੀ ਹਾਦਸਿਆਂ ਤੋਂ ਬਚਾਓ ਰੱਖਣ ਲਈ ਜ਼ਿਲ੍ਹਾ ਟਰੈਫਿਕ  ਪੁਲਸ ਫਤਿਹਗੜ੍ਹ ਸਾਹਿਬ ਵੱਲੋਂ ਲਗਭਗ 3000 ਵੱਖੋ ਵੱਖ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਿਨਾਂ ਮਤਲਬ ਤੋਂ ਧੁੰਦ ਤੇ ਠੰਡ ਵਿੱਚ ਬਾਹਰ ਘਰੋਂ ਨਾ ਨਿਕਲਿਆ ਜਾਵੇ ਤੇ ਜੇਕਰ ਐਮਰਜੈਂਸੀ ਜਾਣਾ ਵੀ ਪਵੇ ਤਾਂ ਸਾਵਧਾਨੀ ਨਾਲ ਡਰਾਈਵਿੰਗ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News