ਸ਼ੱਕੀ ਵਿਅਕਤੀਆਂ ''ਤੇ ਪੁਲਸ ਦੀ ਤਿੱਖੀ ਨਜ਼ਰ, ਨਾਕਾਬੰਦੀ ਕਰ ਕੇ ਬਿਨਾਂ ਨੰਬਰੀ ਵਾਹਨਾਂ ਦੇ ਕੀਤੇ ਚਲਾਨ
Tuesday, Dec 10, 2024 - 05:04 AM (IST)
ਮੋਗਾ (ਕਸ਼ਿਸ਼ ਸਿੰਗਲਾ)- ਐੱਸ.ਐੱਸ.ਪੀ. ਮੋਗਾ ਦੀਆਂ ਹਦਾਇਤਾਂ ਤਹਿਤ ਮੋਗਾ ਟਰੈਫਿਕ ਪੁਲਸ ਵੱਲੋਂ ਸ਼ੱਕੀ ਵਿਅਕਤੀਆਂ 'ਤੇ ਸ਼ਿਕੰਜਾ ਕੱਸਣ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ 'ਚ ਇਲਾਕਾ ਨਿਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਰ ਰਾਤ ਤੱਕ ਉਨ੍ਹਾਂ ਦੇ ਇਲਾਕੇ 'ਚ ਸ਼ੱਕੀ ਅਣਪਛਾਤੇ ਵਿਅਕਤੀ ਘੁੰਮਦੇ ਰਹਿੰਦੇ ਹਨ ਤੇ ਰੋਜ਼ਾਨਾ ਕੋਈ ਨਾ ਕੋਈ ਵਾਰਦਾਤ ਹੁੰਦੀ ਹੀ ਰਹਿੰਦੀ ਹੈ। ਪਰ ਹੁਣ ਪੁਲਸ ਦੀ ਨਾਕਾਬੰਦੀ ਮਗਰੋਂ ਉਹ ਲੋਕ ਹੁਣ ਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਇੰਚਾਰਜ ਖੇਮ ਚੰਦ ਨੇ ਦੱਸਿਆ ਕਿ ਐੱਸ.ਐੱਸ.ਪੀ. ਮੋਗਾ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਟਰੈਫਿਕ ਪੁਲਸ ਹੁਣ ਬਿਨਾਂ ਨੰਬਰੀ ਮੋਟਰਸਾਈਕਲਾਂ 'ਤੇ ਘੁੰਮਦੇ ਲੋਕਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ ਤੇ ਜਿਨ੍ਹਾਂ ਕੋਲ ਵਾਹਨਾਂ ਦੇ ਕਾਗਜ਼ ਨਹੀਂ ਹਨ, ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ਼ਰਾਬ ਪੀਂਦਿਆਂ ਹੋਈ ਬਹਿਸ ਮਗਰੋਂ ਮਾਰ'ਤਾ ਬੰਦਾ, ਫ਼ਿਰ ਲਾਸ਼ ਨਾਲ ਵੀ ਕੀਤੀ ਅਜਿਹੀ ਕਰਤੂਤ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e