ਚੀਮਾ ਮੰਡੀ ਦੇ ਅਕਾਲੀ ਆਗੂਆਂ ਨੇ ਕੀਤਾ ਢੀਂਡਸਾ ਪਰਿਵਾਰ ਦੇ ਸਮਰਥਨ ਦਾ ਐਲਾਨ

01/23/2020 2:57:12 PM

ਚੀਮਾ ਮੰਡੀ (ਗੋਇਲ, ਬੇਦੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਲਏ ਗਏ ਸਿਧਾਂਤਕ ਫੈਸਲੇ ਦੀ ਹਮਾਇਤ ਕਰਦਿਆਂ ਅੱਜ ਕਸਬੇ ਦੇ ਅਕਾਲੀ ਆਗੂਆਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਸੁਸ਼ੀਲ ਗੋਇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਹਾਜ਼ਰ ਅਕਾਲੀ ਆਗੂਆਂ ਤੇ ਭਾਰੀ ਗਿਣਤੀ ਵਿਚ ਹਾਜ਼ਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਲਏ ਗਏ ਫੈਸਲੇ ਦੀ ਹਮਾਇਤ ਕਰਦੇ ਹੋਏ ਢੀਂਡਸਾ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਸੁਰਜੀਤ ਸਿੰਘ, ਨਗਰ ਪੰਚਾਇਤ ਚੀਮਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਮਾੜੂ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲਾ ਮੀਤ ਪ੍ਰਧਾਨ ਰਜਿੰਦਰ ਕੁਮਾਰ ਲੀਲੂ ਆਦਿ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੀਹਾਂ 'ਤੇ ਲੈ ਕੇ ਆਉਣ ਦੀ ਲੋੜ ਹੈ ਪਰ ਪਾਰਟੀ ਵਿਚ ਸੱਚੀ ਗੱਲ ਕਹਿਣ ਵਾਲੇ ਆਗੂਆਂ ਦੀ ਗੱਲ ਨਹੀਂ ਸੁਣੀ ਜਾਂਦੀ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਇਕ ਬੇਦਾਗ ਪਰਿਵਾਰ ਹੈ, ਜਿਸ ਨੇ ਪਾਰਟੀ ਦੀ ਲੰਮੇ ਸਮੇਂ ਤੋਂ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਸਮੇਂ ਦੌਰਾਨ ਵੀ ਇਸ ਪਰਿਵਾਰ ਨਾਲ ਸਨ ਤੇ ਅੱਗੇ ਵੀ ਇਸ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਰਹਿਣਗੇ।


cherry

Content Editor

Related News